ਨਵੀਂ ਦਿੱਲੀ, 12 ਦਸੰਬਰ
200 ਕਰੋੜ ਦੇ ਕਾਲੇ ਧਨ ਨੂੰ ਸਫੈਦ ਕਰਨ ਦੇ ਮਾਮਲੇ ’ਚ ਦਿੱਲੀ ਦੀ ਅਦਾਲਤ ਨੇ ਬਾਲੀਵੁੱਡ ਅਦਾਕਾਰਾ ਜੈਕਲਿਨ ਫਰਨਾਂਡੇਜ਼ ਤੇ ਕਥਿਤ ਠੱਗ ਸੁਕੇਸ਼ ਚੰਦਰਸ਼ੇਖਰ ਖ਼ਿਲਾਫ਼ ਕੇਸ ਦੀ ਸੁਣਵਾਈ ਨੂੰ ਇਕ ਹਫਤੇ ਲਈ ਟਾਲ ਦਿੱਤਾ ਹੈ। ਵਿਸ਼ੇਸ਼ ਜੱਜ ਸ਼ੈਲੇਂਦਰ ਮਲਿਕ ਨੇ ਕੇਸ ਦੀ ਸੁਣਵਾਈ 20 ਦਸੰਬਰ ਤਕ ਮੁਲਤਵੀ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਜੈਕਲਿਨ ਦੇ ਵਕੀਲ ਨੇ ਅੱਜ ਅਦਾਲਤ ਦੇ ਧਿਆਨ ’ਚ ਲਿਆਂਦਾ ਕਿ ਅਦਾਕਾਰਾ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਦਿੱਤੇ ਜਾਣ ਵਾਲੇ ਦੋਸ਼ ਪੱਤਰ ਅਤੇ ਸਬੰਧਤ ਦਸਤਾਵੇਜ਼ਾਂ ਦੀਆਂ ਕਾਪੀਆਂ ਅਜੇ ਨਹੀਂ ਮਿਲੀਆਂ ਹਨ। ਇਸ ਕੇਸ ਦੀ ਸੁਣਵਾਈ ਦੌਰਾਨ ਜੈਕਲਿਨ ਅੱਜ ਅਦਾਲਤ ਵਿੱਚ ਪੇਸ਼ ਹੋਈ। ਅਦਾਲਤ ਨੇ ਉਸ ਨੂੰ 15 ਨਵੰਬਰ ਨੂੰ ਰੈਗੂਲਰ ਜ਼ਮਾਨਤ ਦਿੱਤੀ ਸੀ। ਫਿਲਹਾਲ ਉਸ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਹੈ।