ਸੰਯੁਕਤ ਰਾਸ਼ਟਰ/ਨਿਊਯਾਰਕ, 26 ਸਤੰਬਰ
ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਇੱਥੇ ਸੰਯੁਕਤ ਰਾਸ਼ਟਰ ਦੀ ਸਿਖ਼ਰਲੀ ਲੀਡਰਸ਼ਿਪ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨਾਲ ਭਾਰਤ ਦੀ ਜੀ-20 ਪ੍ਰਧਾਨਗੀ, ਖੇਤਰੀ ਮਾਮਲਿਆਂ ਤੇ ਕੌਮਾਂਤਰੀ ਚੁਣੌਤੀਆਂ, ਟਿਕਾਊ ਵਿਕਾਸ ਟੀਚਿਆਂ ਅਤੇ ਸੁਰੱਖਿਆ ਪਰਿਸ਼ਦ ’ਚ ਸੁਧਾਰਾਂ ‘ਤੇ ਚਰਚਾ ਕੀਤੀ। ਸ੍ਰੀ ਜੈਸ਼ੰਕਰ ਨੇ ਸੰਯੁਕਤ ਰਾਸ਼ਟਰ ਮਹਾਸਭਾ ਦੇ ਉੱਚ-ਪੱਧਰੀ ਸੈਸ਼ਨ ਵਿਚ ਆਮ ਬਹਿਸ ਨੂੰ ਸੰਬੋਧਨ ਕਰਨ ਤੋਂ ਇਕ ਦਿਨ ਪਹਿਲਾਂ ਸੰਯੁਕਤ ਰਾਸ਼ਟਰ ਦੇ ਸਕੱਤਰ-ਜਨਰਲ ਐਂਤੋਨੀਓ ਗੁਟੇਰੇਜ਼ ਅਤੇ ਕੌਮਾਂਤਰੀ ਸੰਗਠਨ ਦੇ ਹੈੱਡਕੁਆਰਟਰ ‘ਤੇ ਜਨਰਲ ਅਸੈਂਬਲੀ ਦੇ 78ਵੇਂ ਸੈਸ਼ਨ ਦੇ ਚੇਅਰਮੈਨ ਡੈਨਿਸ ਫਰਾਂਸਿਸ ਨਾਲ ਮੁਲਾਕਾਤ ਕੀਤੀ। ਉਨ੍ਹਾਂ ਸੰਯੁਕਤ ਰਾਸ਼ਟਰ ਵਿਕਾਸ ਪ੍ਰੋਗਰਾਮ (ਯੂਐੱਨਡੀਪੀ) ਦੇ ਪ੍ਰਸ਼ਾਸਕ ਅਚਿਮ ਸਟੀਨਰ ਨਾਲ ਵੀ ਮੁਲਾਕਾਤ ਕੀਤੀ।