ਅੰਮ੍ਰਿਤਸਰ, 14 ਜਨਵਰੀ

ਉੱਤਰਾਖੰਡ ਦੇ ਜੋਸ਼ੀਮੱਠ ਵਿੱਚ ਜ਼ਮੀਨ ਧਸਣ ਕਾਰਨ ਪੈਦਾ ਹੋਏ ਸੰਕਟ ਵੇਲੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਵੱਲੋਂ ਗੁਰਦੁਆਰਾ ਜੋਸ਼ੀਮੱਠ ਵਿਖੇ ਪ੍ਰਭਾਵਿਤ ਹੋਏ ਲੋਕਾਂ ਲਈ ਲੰਗਰ ਲਾਇਆ ਗਿਆ ਹੈ ਅਤੇ ਰਿਹਾਇਸ਼ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਜੋਸ਼ੀਮੱਠ ਵਿਚ ਜ਼ਮੀਨ ਧਸਣ ਕਾਰਨ ਰਿਹਾਇਸ਼ੀ ਅਤੇ ਵਪਾਰਕ ਇਮਾਰਤਾਂ ਵਿਚ ਤਰੇੜਾਂ ਆ ਗਈਆਂ ਹਨ ਜੋ ਕਿਸੇ ਵੇਲੇ ਵੀ ਢਹਿ ਢੇਰੀ ਹੋ ਸਕਦੀਆਂ ਹਨ। ਤਰੇੜਾਂ ਆਉਣ ਕਾਰਨ ਲਗਪਗ 738 ਪਰਿਵਾਰ ਪ੍ਰਭਾਵਿਤ ਹੋਏ ਹਨ।