ਚੰਡੀਗੜ੍ਹ, 28 ਦਸੰਬਰ
ਚੰਡੀਗੜ੍ਹ ਨਗਰ ਨਿਗਮ ਚੋਣਾਂ ਤੋਂ ਬਾਅਦ ਮੇਅਰ ਲਈ ਪੇਚ ਫੱਸ ਗਿਆ ਹੈ, ਜਿਸ ਲਈ ਸਾਰੀਆਂ ਸਿਆਸੀ ਪਾਰਟੀਆਂ ਜੋੜ-ਤੋੜ ਕਰ ਰਹੀਆਂ ਹਨ। ਇਸੇ ਦੌਰਾਨ ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਭਾਜਪਾ ’ਤੇ ‘ਆਪ’ ਦੇ ਤਿੰਨ ਕੌਂਸਲਰ ਖਰੀਦਣ ਦੇ ਦੋਸ਼ ਲਗਾਏ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਭਾਜਪਾ ਨੇ ਇਨ੍ਹਾਂ ਕੌਂਸਲਰਾਂ ਨੂੰ 50 ਤੋਂ 75 ਲੱਖ ਰੁਪਏ ਤੱਕ ਦੀ ਪੇਸ਼ਕਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਨੇ ਸਾਰੇ ਕੌਂਸਲਰਾਂ ਦੇ ਘਰ ਦੇ ਬਾਹਰ ਸੀਸੀਟੀਵੀ ਕੈਮਰੇ ਲਗਾ ਦਿੱਤੇ ਹਨ ਅਤੇ ਸਾਰੀਆਂ ਫੋਨ ਕਾਲਾਂ ਦੀ ਰਿਕਾਰਡਿੰਗ ਕੀਤੀ ਜਾ ਰਹੀ ਹੈ। ਜਿਨ੍ਹਾਂ ਨੂੰ ਸਮਾਂ ਆਉਣ ‘ਤੇ ਜਨਤਕ ਕੀਤਾ ਜਾਵੇਗਾ।