ਸ੍ਰੀਨਗਰ, 10 ਦਸੰਬਰ
ਜੰਮੂ-ਕਸ਼ਮੀਰ ਦੇ ਬਾਂਦੀਪੁਰਾ ਇਲਾਕੇ ਵਿੱਚ ਅਤਿਵਾਦੀ ਹਮਲੇ ਕਾਰਨ ਅੱਜ ਪੁਲੀਸ ਦੇ ਜਵਾਨ ਸ਼ਹੀਦ ਹੋ ਗਏ। ਵੇਰਵਿਆਂ ਅਨੁਸਾਰ ਅਤਿਵਾਦੀਆਂ ਨੇ ਸ਼ਾਮ ਵੇਲੇ ਪੁਲੀਸ ਟੀਮ ਉੱਤੇ ਗੋਲੀਬਾਰੀ ਕੀਤੀ ਜਿਸ ਕਾਰਨ ਪੁਲੀਸ ਦੇ ਦੋ ਕਰਮਚਾਰੀ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਜਿਥੇ ਉਨ੍ਹਾਂ ਨੇ ਦਮ ਤੋੜ ਦਿੱਤਾ। ਸੁਰੱਖਿਆ ਦਲਾਂ ਨੇ ਇਲਾਕੇ ਦੀ ਘੇਰਾਬੰਦੀ ਕਰ ਲਈ ਹੈ ਤੇ ਹਮਲਾਵਰਾਂ ਦੀ ਭਾਲ ਕੀਤੀ ਜਾ ਰਹੀ ਹੈ।