ਜੰਮੂ, 12 ਸਤੰਬਰ

ਪੀਪਲਜ਼ ਡੈਮੋਕਰੈਟਿਕ ਪਾਰਟੀ (ਪੀਡੀਪੀ) ਪ੍ਰਧਾਨ ਮਹਿਬੂਬਾ ਮੁਫ਼ਤੀ ਨੇ ਜੰਮੂ ਕਸ਼ਮੀਰ ਵਿੱਚ ਕਥਿਤ ਤੌਰ ’ਤੇ ਵਧ ਰਹੇ ਲੋਕ ਰੋਹ ਨੂੰ ਲੈ ਕੇ ਉਪ ਰਾਜਪਾਲ ਪ੍ਰਸ਼ਾਸਨ ਨੂੰ ਕਰੜੇ ਹੱਥੀਂ ਲੈਂਦਿਆਂ ਅੱਜ ਕਿਹਾ ਕਿ ਕੇਂਦਰੀ ਸ਼ਾਸਿਤ ਪ੍ਰਦੇਸ਼ ਅੱਜ ਅਜਿਹੇ ਚੌਰਾਹੇ ’ਤੇ ਖੜ੍ਹਾ ਹੈ, ਜਿੱਥੇ ਲੋਕਾਂ ਕੋਲ ਨਾ ਤਾਂ ਕੋਈ ਅਧਿਕਾਰ ਹੈ ਅਤੇ ਨਾ ਹੀ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਉਠਾਉਣ ਲਈ ਕੋਈ ਮੰਚ। ਉਨ੍ਹਾਂ ਨੇ ਭਾਜਪਾ ਦੀ ਆਲੋਚਨਾ ਕਰਦਿਆਂ ਦੋਸ਼ ਲਾਇਆ ਕਿ ਉਹ ਸਿਆਸੀ ਉਦੇਸ਼ਾਂ ਦੀ ਪੂਰਤੀ ਲਈ ਕਸ਼ਮੀਰੀ ਪੰਡਿਤਾਂ ਦੀ ਪੀੜਾ ਅਤੇ ਉਨ੍ਹਾਂ ਦੀਆਂ ਪ੍ਰੇਸ਼ਾਨੀਆਂ ਨੂੰ ਹਥਿਆਰ ਵਜੋਂ ਵਰਤ ਰਹੀ ਹੈ। ਸਾਬਕਾ ਮੁੱਖ ਮੰਤਰੀ ਮਹਿਬੂਬਾ ਨੇ ਜੰਮੂ ਖੇਤਰ ਦੇ ਦੂਜੇ ਦਿਨ ਦੇ ਦੌਰੇ ਦੌਰਾਨ ਵੱਖ ਵੱਖ ਵਫ਼ਦਾਂ ਨਾਲ ਮੁਲਾਕਾਤ ਦੌਰਾਨ ਇਹ ਗੱਲ ਕਹੀ।