ਜੰਮੂ, 22 ਅਕਤੂਬਰ
ਜੰਮੂ-ਕਸ਼ਮੀਰ ਵਿੱਚ ਅਤਿਵਾਦ ਦੀਆਂ ਘਟਨਾਵਾਂ ਵਧ ਗਈਆਂ ਹਨ ਜਿਸ ਨੂੰ ਰੋਕਣ ਲਈ ਕੇਂਦਰ ਸ਼ਾਸਤ ਪ੍ਰਦੇਸ਼ ਦੀਆਂ ਜੇਲ੍ਹਾਂ ਵਿਚ ਬੰਦ ਏ ਤੇ ਬੀ ਵਰਗ ਦੇ ਕੱਟੜ ਦਹਿਸ਼ਤਗਰਦਾਂ ਨੂੰ ਹੋਰ ਰਾਜਾਂ ਦੀਆਂ ਜੇਲ੍ਹਾਂ ਵਿਚ ਭੇਜਿਆ ਜਾ ਰਿਹਾ ਹੈ। ਪਹਿਲੇ ਪੜਾਅ ਹੇਠ ਅੱਜ 26 ਦਹਿਸ਼ਤਗਰਦਾਂ ਨੂੰ ਦੂਜੀਆਂ ਜੇਲ੍ਹਾਂ ਵਿਚ ਤਬਦੀਲ ਕੀਤਾ ਗਿਆ। ਇਹ ਵੀ ਜਾਣਕਾਰੀ ਮਿਲੀ ਹੈ ਕਿ ਜੰਮੂ-ਕਸ਼ਮੀਰ ਦੀਆਂ ਜੇਲ੍ਹਾਂ ਵਿਚ ਬੰਦ 100 ਦਹਿਸ਼ਤਗਰਦਾਂ ਦੀ ਸੂਚੀ ਤਿਆਰ ਕੀਤੀ ਗਈ ਹੈ। ਇਹ ਦਹਿਸ਼ਤਗਰਦ ਜੇਲ੍ਹ ਅੰਦਰ ਰਹਿ ਕੇ ਵੀ ਬਾਹਰ ਆਪਣੇ ਸਾਥੀਆਂ ਨਾਲ ਜੁੜੇ ਹੋਏ ਹਨ ਤੇ ਕਈ ਵਾਰਦਾਤਾਂ ਨੂੰ ਅੰਜ਼ਾਮ ਦੇ ਰਹੇ ਹਨ। ਇਸ ਵੇਲੇ 30 ਦਹਿਸ਼ਤਗਰਦ ਏ ਵਰਗ ਜਦਕਿ 70 ਬੀ ਵਰਗ ਵਿਚ ਰੱਖੇ ਗਏ ਹਨ।