ਸ੍ਰੀਨਗਰ, 13 ਮਈ
ਸੁਰੱਖਿਆ ਬਲਾਂ ਨੇ ਅੱਜ ਜੰਮੂ-ਕਸ਼ਮੀਰ ਦੇ ਉੜੀ ਸੈਕਟਰ ‘ਚ ਕੰਟਰੋਲ ਰੇਖਾ ‘ਤੇ ਘੁਸਪੈਠ ਨੂੰ ਨਾਕਾਮ ਕਰ ਦਿੱਤਾ ਪਰ ਇਸ ਗੋਲੀਬਾਰੀ ’ਚ ਥਲ ਸੈਨਾ ਦਾ ਜੇਸੀਓ ਜ਼ਖ਼ਮੀ ਹੋ ਗਿਆ, ਜਿਸ ਨੂੰ ਹਸਪਤਾਲ ’ਚ ਭਰਤੀ ਕਰਵਾ ਦਿੱਤਾ ਗਿਆ ਹੈ। ਅਤਿਵਾਦੀਆਂ ਨੇ ਤੜਕੇ ਬਾਰਾਮੂਲਾ ਜ਼ਿਲ੍ਹੇ ਦੇ ਉੜੀ ਸੈਕਟਰ ‘ਚ ਘੁਸਪੈਠ ਦੀ ਕੋਸ਼ਿਸ਼ ਕੀਤੀ ਪਰ ਚੌਕਸ ਜਵਾਨਾਂ ਨੇ ਉਨ੍ਹਾਂ ਨੂੰ ਨਾਕਾਮ ਕਰ ਦਿੱਤਾ। ਫੌਜ ਨੇ ਸੰਘਣੇ ਜੰਗਲਾਂ ਵਾਲੇ ਖੇਤਰ ਤੋਂ ਸੰਭਾਵਿਤ ਬਰਾਮਦਗੀ ਲਈ ਤਲਾਸ਼ੀ ਸ਼ੁਰੂ ਕਰ ਦਿੱਤੀ ਹੈ।