ਜੰਮੂ, 4 ਮਈ
ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਖੇਤਰ ਵਿੱਚ ਅੱਜ ਥਲ ਸੈਨਾ ਦਾ ਹੈਲੀਕਾਪਟਰ ਹਾਦਸੇ ਦਾ ਸ਼ਿਕਾਰ ਹੋ ਗਿਆ। ਉਸ ਵਿੱਚ ਤਿੰਨ ਵਿਅਕਤੀ ਸਵਾਰ ਸਨ। ਰਿਪੋਰਟਾਂ ਮੁਤਾਬਕ ਹੈਲੀਕਾਪਟਰ ਜ਼ਿਲ੍ਹੇ ਦੇ ਮਚਨਾ ਪਿੰਡ ਨੇੜੇ ਹਾਦਸਾਗ੍ਰਸਤ ਹੋ ਗਿਆ। ਦੋ ਪਾਇਲਟ ਜ਼ਖ਼ਮੀ ਹਨ ਜਦ ਕਿ ਟੈਕਨੀਸ਼ੀਅਨ ਦੀ ਮੌਤ ਹੋ ਗਈ। ਜ਼ਖ਼ਮੀ ਹਸਪਤਾਲ ’ਚ ਭਰਤੀ ਹਨ। ਜਾਂਚ ਦੇ ਹੁਕਮ ਦੇ ਦਿੱਤੇ ਗਏ ਹਨ।