ਸ੍ਰੀਨਗਰ, 27 ਜੂਨ
ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ’ਚ ਅੱਜ ਸੁਰੱਖਿਆ ਬਲਾਂ ਨਾਲ ਮੁਕਾਬਲੇ ‘ਚ ਅਤਿਵਾਦੀ ਮਾਰਿਆ ਗਿਆ। ਪੁਲੀਸ ਨੇ ਦੱਸਿਆ ਕਿ ਮੁਕਾਬਲੇ ‘ਚ ਸੁਰੱਖਿਆ ਕਰਮੀ ਵੀ ਜ਼ਖਮੀ ਹੋ ਗਿਆ। ਕਸ਼ਮੀਰ ਜ਼ੋਨ ਪੁਲੀਸ ਨੇ ਟਵੀਟ ਕੀਤਾ, ‘ਇੱਕ ਅਤਿਵਾਦੀ ਮਾਰਿਆ ਗਿਆ। ਉਹ ਅਤੇ ਕਿਸ ਸੰਗਠਨ ਨਾਲ ਜੁੜਿਆ ਹੋਇਆ ਸੀ, ਇਸ ਦਾ ਪਤਾ ਲਗਾਇਆ ਜਾ ਰਿਹਾ ਹੈ। ਉਸ ਕੋਲੋਂ ਹਥਿਆਰਾਂ ਸਮੇਤ ਹੋਰ ਸਮੱਗਰੀ ਬਰਾਮਦ ਕੀਤੀ ਗਈ ਹੈ।’