ਜੰਮੂ, 13 ਮਈ
ਜੰਮੂ-ਕਸ਼ਮੀਰ ਵਿਚ ਦਹਿਸ਼ਤਗਰਦਾਂ ਨੇ ਕਸ਼ਮੀਰੀ ਪੰਡਤ ਰਾਹੁਲ ਭੱਟ ਦੀ ਹੱਤਿਆ ਕਰ ਦਿੱਤੀ ਸੀ ਜਿਸ ਖ਼ਿਲਾਫ਼ ਵਾਦੀ ਵਿਚ ਕਸ਼ਮੀਰੀ ਪੰਡਤਾਂ ਦਾ ਰੋਹ ਵੱਧ ਗਿਆ ਸੀ। ਸੂਬਾ ਸਰਕਾਰ ਨੇ ਅੱਜ ਫੈਸਲਾ ਕੀਤਾ ਹੈ ਕਿ ਰਾਹੁਲ ਭੱਟ ਦੀ ਪਤਨੀ ਨੂੰ ਸਰਕਾਰੀ ਨੌਕਰੀ ਮਿਲੇਗੀ ਤੇ ਉਸ ਦੀ ਲੜਕੀ ਦੀ ਪੜ੍ਹਾਈ ਦਾ ਸਾਰਾ ਖਰਚਾ ਸਰਕਾਰ ਕਰੇਗੀ।