ਨਵੀਂ ਦਿੱਲੀ, 2 ਨਵੰਬਰ

ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਕਥਿਤ ਗੈਰ-ਕਾਨੂੰਨੀ ਮਾਈਨਿੰਗ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੂੰ 3 ਨਵੰਬਰ ਨੂੰ ਪੁੱਛ ਪੜਤਾਲ ਲਈ ਤਲਬ ਕੀਤਾ ਹੈ। 47 ਸਾਲਾ ਸੋਰੇਨ ਨੂੰ ਵੀਰਵਾਰ ਨੂੰ ਰਾਜ ਦੀ ਰਾਜਧਾਨੀ ਰਾਂਚੀ ਵਿੱਚ ਈਡੀ ਦੇ ਖੇਤਰੀ ਦਫ਼ਤਰ ਵਿੱਚ ਪੇਸ਼ ਹੋਣ ਲਈ ਕਿਹਾ ਗਿਆ ਹੈ।