ਰਾਂਚੀ : ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ ਝਾਰਖੰਡ ਸਰਕਾਰ ਦੇ ਮੰਤਰੀ ਆਲਮਗੀਰ ਆਲਮ ਦੇ ਨਿੱਜੀ ਸਕੱਤਰ ਸੰਜੀਵ ਲਾਲ ਅਤੇ ਉਸ ਦੇ ਘਰੇਲੂ ਨੌਕਰ ਨੂੰ 36.23 ਕਰੋੜ ਰੁਪਏ ਤੋਂ ਵੱਧ ਦੀ ਨਕਦੀ ਦੀ ਬਰਾਮਦਗੀ ਦੇ ਮਾਮਲੇ ਵਿਚ ਗ੍ਰਿਫਤਾਰ ਕੀਤਾ ਹੈ। ਸੂਤਰਾਂ ਨੇ ਦੱਸਿਆ ਕਿ ਰਾਤ ਨੂੰ ਕੀਤੀ ਪੁੱਛ ਪੜਤਾਲ ਬਾਅਦ ਦੋਵਾਂ ਨੂੰ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐੱਮਐੱਲਏ) ਦੀਆਂ ਧਾਰਾਵਾਂ ਤਹਿਤ ਹਿਰਾਸਤ ਵਿੱਚ ਲਿਆ ਗਿਆ। ਦੋਵਾਂ ਨੇ ਜਾਂਚ ਵਿੱਚ ਸਹਿਯੋਗ ਨਹੀਂ ਦਿੱਤਾ ਅਤੇ ਈਡੀ ਅਧਿਕਾਰੀਆਂ ਵੱਲੋਂ ਪੁੱਛੇ ਸਵਾਲਾਂ ਨੂੰ ਟਾਲਦੇ ਰਹੇ।