ਰਾਂਚੀ, 3 ਫਰਵਰੀ

ਝਾਰਖੰਡ ਹਾਈ ਕੋਰਟ ਨੇ ਭਾਜਪਾ ਦੇ ਸਾਬਕਾ ਪ੍ਰਧਾਨ ਅਮਿਤ ਸ਼ਾਹ ਖ਼ਿਲਾਫ਼ ਟਿੱਪਣੀ ਕਰਨ ਦੇ ਮਾਮਲੇ ਵਿੱਚ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੂੰ ਰਾਹਤ ਦਿੱਤੀ ਹੈ। ਅਦਾਲਤ ਨੇ ਇਸ ਮਾਮਲੇ ਵਿੱਚ ਰਾਂਚੀ ਸਿਵਲ ਕੋਰਟ ਵੱਲੋਂ ਗਾਂਧੀ ਖ਼ਿਲਾਫ ਜਾਰੀ ਕੀਤੇ ਗਏ ਨੋਟਿਸ ’ਤੇ ਰੋਕ ਲਗਾ ਦਿੱਤੀ ਹੈ। ਇਸ ਦੇ ਨਾਲ ਹੀ ਰਾਹੁਲ ਗਾਂਧੀ ਖ਼ਿਲਾਫ਼ ਕਿਸੇ ਵੀ ਤਰ੍ਹਾਂ ਦੀ ਕਾਰਵਾਈ ’ਤੇ ਵੀ ਰੋਕ ਲਗਾ ਦਿੱਤੀ ਹੈ।