ਚੰਡੀਗੜ੍ਹ, 1 ਅਕਤੂਬਰ
ਸੀਨੀਅਰ ਕਾਂਗਰਸੀ ਆਗੂ ਰਣਦੀਪ ਸਿੰਘ ਸੁਰਜੇਵਾਲਾ ਨੇ ਕੇਂਦਰ ਦੀ ਭਾਜਪਾ ਦੀ ਅਗਵਾਈ ਵਾਲੀ ਸਰਕਾਰ ’ਤੇ ਝੋਨੇ ਦੀ ਖਰੀਦ 11 ਅਕਤੂਬਰ ਤੱਕ ਮੁਲਤਵੀ ਕਰਨ ਦੇ ਫੈਸਲੇ ’ਤੇ ਦੀ ਨਿੰਦਾ ਕਰਦਿਆਂ ਦੋਸ਼ ਲਾਇਆ ਕਿ ਇਹ ਘੱਟੋ-ਘੱਟ ਸਮਰਥਨ ਮੁੱਲ ‘ਤੇ ਝੋਨੇ ਦੀ ਖਰੀਦ ਖ਼ਤਮ ਕਰਨ ਦੀ ਸਾਜ਼ਿਸ਼ ਹੈ। ਭਾਰੀ ਬਾਰਸ਼ ਕਾਰਨ ਫਸਲ ਪੱਕਣ ਵਿੱਚ ਦੇਰੀ ਕਾਰਨ ਕੇਂਦਰ ਨੇ ਵੀਰਵਾਰ ਨੂੰ ਪੰਜਾਬ ਅਤੇ ਹਰਿਆਣਾ ਵਿੱਚ ਝੋਨੇ ਦੀ ਖਰੀਦ 11 ਅਕਤੂਬਰ ਤੱਕ ਮੁਲਤਵੀ ਕਰ ਦਿੱਤੀ ਹੈ। ਫਸਲ ਦੀ ਖਰੀਦ ਰਾਜਾਂ ਦੀਆਂ ਖਰੀਦ ਏਜੰਸੀਆਂ ਤੇ ਐੱਫਸੀਆਈ ਵੱਲੋਂ ਕੀਤੀ ਜਾਂਦੀ ਹੈ।