ਨਵੀਂ ਦਿੱਲੀ, 9 ਜੂਨ

ਸਰਕਾਰ ਨੇ ਸਾਲ 2021-22 ਲਈ ਝੋਨੇ ਦਾ ਘੱਟੋ ਘੱਟ ਸਮਰਥਨ ਮੁੱਲ (ਐੱਮਐੱਸਪੀ) 72 ਰੁਪਏ ਵਧਾ ਕੇ 1,940 ਪ੍ਰਤੀ ਕੁਇੰਟਲ ਕਰ ਦਿੱਤਾ ਹੈ। ਪਿਛਲੇ ਸਾਲ ਇਹ 1868 ਰੁਪਏ ਪ੍ਰਤੀ ਕੁਇੰਟਲ ਸੀ। ਕੇਂਦਰੀ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਫਸਲਾਂ ਦੀ ਐੱਮਐੱਸਪੀ ਵਧਾਈ ਜਾ ਰਹੀ ਹੈ ਤੇ ਅੱਗੇ ਵੀ ਇਹ ਇਸ ਤਰ੍ਹਾਂ ਵਧਦੀ ਰਹੇਗੀ। ਇਸ ਤਰ੍ਹਾਂ ਬਾਜਰੇ ਦਾ ਘੱਟੋ ਘੱਟ ਸਮਰਥਨ ਮੁੱਲ 2150 ਤੋਂ ਵਧਾ ਕੇ 2250 ਕਰ ਦਿੱਤਾ ਗਿਆ ਹੈ।