ਟੋਰਾਂਟੋ — ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕ੍ਰਿਸਮਸ ਦੇ ਮੌਕੇ ‘ਤੇ ਪੂਰੀ ਦੁਨੀਆ ਦੇ ਲੋਕਾਂ ਨੂੰ ਵਧਾਈ ਦਿੱਤੀ ਹੈ। ਟਰੂਡੋ ਨੇ ਕ੍ਰਿਸਮਸ ਤੋਂ ਇਕ ਦਿਨ ਪਹਿਲਾਂ ਹੀ ਇਕ ਸੰਦੇਸ਼ ਜਾਰੀ ਕਰ ਲੋਕਾਂ ਨੂੰ ਕ੍ਰਿਸਮਸ ਦੀਆਂ ਵਧਾਈਆਂ ਦਿੱਤੀਆਂ।
ਉਨ੍ਹਾਂ ਕਿਹਾ ਕਿ ਪੂਰੀ ਦੁਨੀਆ ਦੇ ਲੋਕ ਕੈਨੇਡਾ ਨੂੰ ਪੂਰਾ ਮਾਣ ਦਿੰਦੇ ਹਨ। ਸਾਡਾ ਵੀ ਫਰਜ਼ ਬਣਦਾ ਹੈ ਕਿ ਅਸੀਂ ਉਨ੍ਹਾਂ ਲੋਕਾਂ ਦੀ ਮਦਦ ਕਰੀਏ ਜਿਨ੍ਹਾਂ ਨੂੰ ਇਸ ਦੀ ਸਖਤ ਜ਼ਰੂਰਤ ਹੈ। ਟਰੂਡੋ ਨੇ ਕਿਹਾ ਕਿ ਕੈਨੇਡਾ ਹਮੇਸ਼ਾ ਤੋਂ ਹੀ ਆਪਣੇ ਗੁਆਂਢੀ ਦੇਸ਼ਾਂ ਅਤੇ ਕੁਦਰਤੀ ਆਫਤਾਂ ‘ਚ ਫਸੇ ਲੋਕਾਂ ਦੀ ਮਦਦ ਕਰਦਾ ਰਿਹਾ ਹੈ।