ਕੋਲਕਾਤਾ, 18 ਫਰਵਰੀ

ਭਾਰਤ ਤੇ ਵੈਸਟ ਇੰਡੀਜ਼ ਵਿਚਾਲੇ ਸ਼ੁੱਕਰਵਾਰ ਨੂੰ ਖੇਡੇ ਜਾ ਰਹੇ ਦੂਜੇ ਟੀ-20 ਕੌਮਾਂਤਰੀ ਮੈਚ ਵਿੱਚ ਵੈਸਟ ਇੰਡੀਜ਼ ਟੀਮ ਦੇ ਕਪਤਾਨ ਕੀਰੋਨ ਪੋਲਾਰਡ ਨੇ ਟਾਸ ਜਿੱਤ ਕੇ ਪਹਿਲਾਂ ਫੀਲਡਿੰਗ ਕਰਨ ਦਾ ਫੈਸਲਾ ਲਿਆ ਹੈ। ਇਸੇ ਦੌਰਾਨ ਭਾਰਤ ਨੇ ਬੱਲੇਬਾਜ਼ੀ ਕਰਦਿਆਂ ਵਿਰਾਟ ਕੋਹਲੀ ਤੇੇ ਰਿਸ਼ਭ ਪੰਤ ਦੇ ਅਰਧਸੈਂਕੜਿਆਂ ਦੀ ਬਦੌਲਤ ਵੈਸਟਇੰਡੀਜ਼ ਖ਼ਿਲਾਫ਼ ਪੰਜ ਵਿਕਟਾਂ ’ਤੇ 186 ਦੌੜਾਂ ਦਾ ਚੁਣੌਤੀਪੂਰਨ ਸਕੋਰ ਬਣਾਇਆ ਹੈ। ਕੋਹਲੀ ਨੇ 41 ਗੇਂਦਾਂ ਵਿੱਚ 52 ਦੌੜਾਂ ਬਣਾਈਆਂ ਤੇ ਪੰਤ ਨੇ ਨਾਬਾਦ ਰਹਿੰਦਿਆਂ 28 ਗੇਂਦਾਂ ’ਤੇ 52 ਦੌੜਾਂ ਬਣਾਈਆਂ ਹਨ। ਵੈਸਟਇੰਡੀਜ਼ ਨੂੰ ਮੈਚ ਜਿੱਤਣ ਲਈ 187 ਦੌੜਾਂ ਦੀ ਲੋੜ ਹੈ।