ਮੁੰਬਈ, 3 ਜਨਵਰੀ
ਭਾਰਤ ਤੇ ਸ੍ਰੀਲੰਕਾ ਦੀਆਂ ਟੀਮਾਂ ਵਿਚਾਲੇ ਤਿੰਨ ਮੈਚਾਂ ਦੀ ਲੜੀ ਦਾ ਪਹਿਲਾ ਟੀ-20 ਮੈਚ ਇੱਥੇ ਵਾਨਖੇੜੇ ਸਟੇਡੀਅਮ ਵਿੱਚ ਸ਼ੁਰੂ ਹੋ ਗਿਆ ਹੈ। ਸ੍ਰੀਲੰਕਾ ਦੇ ਕਪਤਾਨ ਦਸੁਨ ਸ਼ਨਾਕਾ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਦਾ ਫ਼ੈਸਲਾ ਕੀਤਾ। ਭਾਰਤੀ ਟੀਮ ਨੇ 5.1 ਓਵਰਾਂ ਵਿੱਚ ਦੋ ਵਿਕਟਾਂ ਦੇ ਨੁਕਸਾਨ ’ਤੇ 38 ਦੌੜਾਂ ਬਣਾ ਲਈਆਂ ਹਨ। ਭਾਰਤੀ ਟੀਮ ਦੀ ਕਪਤਾਨੀ ਹਾਰਦਿਕ ਪਾਂਡਿਆ ਕਰ ਰਿਹਾ ਹੈ। ਭਾਰਤ ਵੱਲੋਂ ਸਲਾਮੀ ਬੱਲੇਬਾਜ਼ ਸ਼ੁਭਮਨ ਗਿੱਲ ਅਤੇ ਤੇਜ਼ ਗੇਂਦਬਾਜ਼ ਸ਼ਿਵਮ ਮਾਵੀ ਨੇ ਇਸ ਮੈਚ ਨਾਲ ਆਪਣੇ ਟੀ-20 ਕਰੀਅਰ ਦੀ ਸ਼ੁਰੂਆਤ ਕੀਤੀ ਹੈ।