ਦੁਬਈ/ਨਵੀਂ ਦਿੱਲੀ, 21 ਜੁਲਾਈ
ਕੌਮਾਂਤਰੀ ਕ੍ਰਿਕਟ ਕੌਂਸਲ (ਆਈਸੀਸੀ) ਨੇ ਆਸਟਰੇਲੀਆ ਦੀ ਮੇਜ਼ਬਾਨੀ ਵਿੱਚ ਹੋਣ ਵਾਲੇ ਟੀ-20 ਵਿਸ਼ਵ ਕੱਪ ਨੂੰ ਕਰੋਨਾ ਮਹਾਮਾਰੀ ਦੇ ਮੱਦੇਨਜ਼ਰ ਮੁਲਤਵੀ ਕਰ ਦਿੱਤਾ ਹੈ। ਉਂਜ ਕੌਂਸਲ ਦੇ ਇਸ ਫੈਸਲੇ ਨਾਲ ਭਾਰਤੀ ਕ੍ਰਿਕਟ ਬੋਰਡ (ਬੀਸੀਸੀਆਈ) ਲਈ ਅਕਤੂਬਰ-ਨਵੰਬਰ ਦੌਰਾਨ ਇੰਡੀਅਨ ਪ੍ਰੀਮੀਅਰ ਲੀਗ ਕਰਵਾਉਣੀ ਸੁਖਾਲੀ ਹੋ ਜਾਵੇਗੀ। ਟੀ-20 ਵਿਸ਼ਵ ਕੱਪ 18 ਅਕਤੂਬਰ ਤੋਂ 15 ਨਵੰਬਰ ਤਕ ਆਸਟਰੇਲੀਆ ਵਿੱਚ ਖੇਡਿਆ ਜਾਣਾ ਸੀ।