ਮੀਰਪੁਰ, 17 ਜੂਨ
ਬੰਗਲਾਦੇਸ਼ ਨੇ ਅਫ਼ਗਾਨਿਸਤਾਨ ਨੂੰ 546 ਦੌੜਾਂ ਦੇ ਵੱਡੇ ਸਕੋਰ ਨਾਲ ਹਰਾ ਕੇ ਅੱਜ ਟੈਸਟ ਵਿੱਚ ਆਪਣੀ ਸਭ ਤੋਂ ਵੱਡੀ ਜਿੱਤ ਦਰਜ ਕੀਤੀ ਹੈ। ਟੈਸਟ ਕ੍ਰਿਕਟ ਦੇ ਇਤਿਹਾਸ ਵਿੱਚ ਦੌੜਾਂ ਦੇ ਲਿਹਾਜ਼ ਨਾਲ ਇਹ ਤੀਸਰੀ ਸਭ ਤੋਂ ਵੱਡੀ ਜਿੱਤ ਹੈ। ਬੰਗਲਾਦੇਸ਼ ਵੱਲੋਂ ਜਿੱਤ ਲਈ ਦਿੱਤੇ 662 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਅਫ਼ਗਾਨਿਸਤਾਨ ਦੀ ਟੀਮ ਮੈਚ ਦੇ ਚੌਥੇ ਦਿਨ ਦੂਸਰੀ ਪਾਰੀ ਵਿੱਚ 115 ਦੌੜਾਂ ’ਤੇ ਆਊਟ ਹੋ ਗਈ। ਬੰਗਲਾਦੇਸ਼ ਦੇ ਤੇਜ਼ ਗੇਂਦਬਾਜ਼ ਤਸਕੀਨ ਅਹਿਮਦ ਨੇ ਕਰੀਅਰ ਦਾ ਸਰਵੋਤਮ ਪ੍ਰਦਰਸ਼ਨ ਕਰਦਿਆਂ 37 ਦੌੜਾਂ ਦੇ ਕੇ ਚਾਰ ਵਿਕਟਾਂ ਝਟਕਾਈਆਂ। ਬੰਗਲਾਦੇਸ਼ ਨੇ ਪਹਿਲੀ ਪਾਰੀ ਵਿੱਚ 382 ਦੌੜਾਂ ਬਣਾਈਆਂ ਸਨ ਅਤੇ ਫਿਰ ਅਫ਼ਗਾਨਿਸਤਾਨ ਨੂੰ 146 ਦੌੜਾਂ ’ਤੇ ਆਊਟ ਕਰ ਦਿੱਤਾ ਸੀ। ਟੀਮ ਨੇ ਚਾਰ ਵਿਕਟਾਂ ’ਤੇ 425 ਦੌੜਾਂ ਬਣਾ ਕੇ ਦੂਸਰੀ ਪਾਰੀ ਐਲਾਨੀ ਸੀ। ਇਸ ਤਰ੍ਹਾਂ ਅਫ਼ਗਾਨਿਸਤਾਨ ਨੂੰ 662 ਦੌੜਾਂ ਦਾ ਟੀਚਾ ਮਿਲਿਆ ਸੀ।