ਨਵੀਂ ਦਿੱਲੀ, 18 ਜੂਨ
ਪੰਜਾਬ ਸਰਕਾਰ ਨੇ ਟੋਕੀਓ ਓਲੰਪਿਕਸ ਵਿੱਚ ਰਾਜ ਦੇ ਸੰਭਾਵਿਤ ਤਗਮਾ ਜੇਤੂਆਂ ਲਈ ਵੱਡੇ ਨਕਦ ਇਨਾਮ ਦਾ ਐਲਾਨ ਕੀਤਾ ਹੈ। ਰਾਜ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ, ਜੋ ਇਥੇ ਓਲੰਪਿਕਸ ਲਈ ਕੁਆਲੀਫਾਈ ਕਰਨ ਵਾਲੇ ਰਾਜ ਦੇ ਅਥਲੀਟਾਂ ਨੂੰ ਸੰਬੋਧਨ ਕਰ ਰਹੇ ਸਨ, ਨੇ ਐਲਾਨ ਕੀਤਾ ਕਿ ਸਰਕਾਰ ਸੋਨੇ ਦੇ ਤਗਮਾ ਜੇਤੂ ਨੂੰ 2.25 ਕਰੋੜ ਰੁਪਏ, ਚਾਂਦੀ ਦਾ ਤਗਮਾ ਜਿੱਤਣ ਵਾਲੇ ਨੂੰ 1.5 ਕਰੋੜ ਰੁਪਏ ਅਤੇ 1 ਕਰੋੜ ਰੁਪਏ ਕਾਂਸੀ ਦਾ ਤਗਮਾ ਜੇਤੂ ਨੂੰ ਦੇਵੇਗੀ।