ਵੈਨਕੂਵਰ, 20 ਜੁਲਾਈ
ਟੋਰਾਂਟੋ ਦੇ ਨਾਈਟ ਕਲੱਬ ਵਿੱਚ ਬੀਤੇ ਦਿਨੀਂ ਹੋਈ ਗੋਲੀਬਾਰੀ ’ਚ ਦੋ ਜਣੇ ਜ਼ਖ਼ਮੀ ਹੋਏ ਸਨ। ਜ਼ਖ਼ਮੀ ਲੜਕੀ ਨੂੰ ਤਾਂ ਇਲਾਜ ਮਗਰੋਂ ਹਸਪਤਾਲ ’ਚੋਂ ਛੁੱਟੀ ਦੇ ਦਿੱਤੀ ਗਈ ਹੈ ਪਰ ਲੜਕਾ ਜ਼ਖ਼ਮਾਂ ਦੀ ਤਾਬ ਨਾ ਸਹਾਰਦਿਆਂ ਦਮ ਤੋੜ ਗਿਆ। ਪੁਲੀਸ ਨੇ ਅੱਜ ਦੱਸਿਆ ਕਿ ਮ੍ਰਿਤਕ ਦੀ ਪਛਾਣ ਪਰਦੀਪ ਬਰਾੜ (26) ਵਜੋਂ ਹੋਈ ਹੈ। ਇਹ ਘਟਨਾ ਐਤਵਾਰ ਤੜਕੇ ਸਾਢੇ ਤਿੰਨ ਵਜੇ ਕਿੰਗ ਸਟਰੀਟ (ਪੱਛਮੀ) ’ਤੇ ਵਾਪਰੀ ਸੀ। ਪੁਲੀਸ ਵੱਲੋਂ ਹਾਲੇ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਬੇਸ਼ੱਕ ਪੁਲੀਸ ਨੇ ਮੁਲਜ਼ਮਾਂ ਦਾ ਪਤਾ ਲਾ ਲਿਆ ਹੈ ਪਰ ਹਾਲੇ ਕੋਈ ਗ੍ਰਿਫਤਾਰੀ ਨਹੀਂ ਹੋਈ। ਪੁਲੀਸ ਇਸ ਘਟਨਾ ਨੂੰ ਸਕੋਸ਼ੀਆ ਬੈਂਕ ਐਰੀਨਾ ਨੇੜੇ ਇਕ ਵਿਅਕਤੀ ਨੂੰ ਗੋਲੀ ਮਾਰੇ ਜਾਣ ਦੀ ਘਟਨਾ ਨਾਲ ਜੋੜ ਕੇ ਵੇਖ ਰਹੀ ਹੈ।