ਟੋਰਾਂਟੋ— ਕੈਨੇਡਾ ਦੇ ਟੋਰਾਂਟੋ ਸ਼ਹਿਰ ‘ਚ ਐਤਵਾਰ ਨੂੰ ਹੋਏ ਹਮਲੇ ਦੀ ਜ਼ਿੰਮੇਦਾਰੀ ਇਸਲਾਮਿਕ ਸਟੇਟ ਨੇ ਲਈ ਹੈ। ਇਸ ਹਮਲੇ ‘ਚ ਦੋ ਲੋਕਾਂ ਦੀ ਮੌਤ ਹੋ ਗਈ ਸੀ ਤੇ 13 ਹੋਰ ਲੋਕ ਜ਼ਖਮੀ ਹੋ ਗਏ ਸਨ। ਆਈ.ਐੱਸ. ਦੀ ਪੱਤਰਕਾਰ ਏਜੰਸੀ ਅਮਾਕ ਨੇ ਕਿਹਾ ਕਿ ਹਮਲਾ ਕਰਨ ਵਾਲਾ ਇਸਲਾਮਿਕ ਸਟੇਟ ਦਾ ਅੱਤਵਾਦੀ ਸੀ ਤੇ ਗਠਬੰਧਨ ਦੇਸ਼ਾਂ ਦੇ ਨਾਗਰਿਕਾਂ ਨੂੰ ਨਿਸ਼ਾਨਾ ਬਣਾਉਣ ਦੇ ਲਈ ਇਹ ਹਮਲਾ ਕੀਤਾ ਗਿਆ ਸੀ।
ਸਮੂਹ ਨੇ ਇਸ ਤੋਂ ਇਲਾਵਾ ਕੋਈ ਵੀ ਸਬੂਤ ਤੇ ਜਾਣਕਾਰੀ ਮੁਹੱਈਆ ਨਹੀਂ ਕਰਵਾਈ। ਜ਼ਿਕਰਯੋਗ ਹੈ ਕਿ ਐਤਵਾਰ ਨੂੰ ਕੈਨੇਡਾ ‘ਚ ਰੈਸਟੋਰੈਂਟ ਦੇ ਬਾਹਰ ਇਕ ਸ਼ੱਕੀ ਵਿਅਕਤੀ ਨੇ ਗੋਲੀਬਾਰੀ ਕੀਤੀ ਸੀ, ਜਿਸ ‘ਚ ਸ਼ੱਕੀ ਸਣੇ ਇਕ ਹੋਰ ਵਿਅਕਤੀ ਦੀ ਮੌਤ ਹੋ ਗਈ ਸੀ ਜਦਕਿ 13 ਹੋਰ ਲੋਕ ਇਸ ਹਮਲੇ ‘ਚ ਜ਼ਖਮੀ ਹੋ ਗਏ ਸਨ।