ਨਵੀਂ ਦਿੱਲੀ, 6 ਜਨਵਰੀ

ਕੜਾਕੇ ਦੀ ਠੰਢ ਤੇ ਬਾਰਸ਼ਾਂ ਦੇ ਬਾਵਜੂਦ 40 ਦਿਨਾਂ ਤੋਂ ਦਿੱਲੀ ਦੀਆਂ ਸਰਹੱਦਾਂ ‘ਤੇ ਕੇਂਦਰ ਦੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਡਟੇ ਕਿਸਾਨਾਂ ਨੇ ਆਪਣਾ ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ ਦਿੱਤੀ ਹੈ। ਹਾਲਾਂਕਿ, ਖਰਾਬ ਮੌਸਮ ਦੀ ਭਵਿੱਖਬਾਣੀ ਦੇ ਮੱਦੇਨਜ਼ਰ ਕਿਸਾਨਾਂ ਨੇ ਬੁੱਧਵਾਰ ਦਾ ‘ਟਰੈਕਟਰ ਮਾਰਚ’ ਮੁਲਤਵੀ ਕਰ ਦਿੱਤਾ ਹੈ, ਜੋ ਹੁਣ 7 ਜਨਵਰੀ ਨੂੰ ਕੀਤਾ ਜਾਵੇਗਾ। ਕਿਸਾਨਾਂ ਨੇ ਕਿਹਾ ਕਿ ਜਦੋਂ ਤੱਕ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਸੰਘਰਸ਼ ਤੇਜ਼ ਤੇ ਹੋਰ ਤੇਜ਼ ਕੀਤਾ ਜਾਵੇਗਾ।