ਚੰਡੀਗੜ੍ਹ/ ਪਟਿਆਲਾ, 7 ਜਨਵਰੀ
ਡਾ. ਬਲਬੀਰ ਸਿੰਘ ਨੂੰ ਪੰਜਾਬ ਸਰਕਾਰ ’ਚ ਮੰਤਰੀ ਵਜੋਂ ਸ਼ਾਮਲ ਕਰ ਲਿਆ ਗਿਆ ਹੈ। ਡਾਕਟਰ ਬਲਵੀਰ ਸਿੰਘ ਪਟਿਆਲਾ ਦਿਹਾਤੀ ਹਲਕੇ ਤੋਂ ਵਿਧਾਇਕ ਹਨ। ਉਨ੍ਹਾਂ ਨੂੰ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ ਮਹਿਕਮਾ ਮਿਲਿਆ ਹੈ। ਚੰਡੀਗੜ੍ਹ ਸਥਿਤ ਰਾਜ ਭਵਨ ਵਿਖੇ ਨਵੇਂ ਮੰਤਰੀ ਦਾ ਸਹੁੰ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਚੁਕਵਾਈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਹਾਜ਼ਰ ਸਨ।