ਨਵੀਂ ਦਿੱਲੀ, 24 ਦਸੰਬਰ
ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਧੀਆ ਨੇ ਦਿੱਲੀ ਟੈਕਨੀਕਲ ਯੂਨੀਵਰਸਿਟੀ (ਡੀਟੀਯੂ) ਦੇ ਅੱਠਵੇਂ ਡਿਗਰੀ ਵੰਡ ਸਮਾਗਮ ਮੌਕੇ ਅੱਜ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਕੌਮੀ ਰਾਜਧਾਨੀ ਵਿੱਚ ਪ੍ਰਦੂਸ਼ਣ ਘਟਾਉਣ ਲਈ ਖੋਜ ਕਰਨ। ਉਨ੍ਹਾਂ ਨੇ ਆਸ ਜਤਾਈ ਕਿ ਦਿੱਲੀ ਟੈਕਨੀਕਲ ਯੂਨੀਵਰਸਿਟੀ ਦਿੱਲੀ ਵਾਸੀਆਂ ਦੇ ਜੀਵਨ ਨੂੰ ਬਿਹਤਰ ਬਣਾਉਣ ਅਤੇ ਸ਼ਹਿਰ ਵਿੱਚ ਪ੍ਰਦੂਸ਼ਣ ਦੀਆਂ ਸਮੱਸਿਆਵਾਂ ਨੂੰ ਖਤਮ ਕਰਨ ਲਈ ਖੋਜ ਕਾਰਜ ਆਰੰਭੇਗੀ। ਉਨ੍ਹਾਂ ਨੇ ਦਿੱਲੀ ਸਰਕਾਰ ਵੱਲੋਂ ਚਲਾਏ ਜਾ ਰਹੇ ਸਕੂਲਾਂ ਵਿੱਚ ਪ੍ਰੋਗਰਾਮ ਦੇਸ਼ ਕੇ ਮੈਂਟਰ ਦੀ ਸਫਲਤਾ ਵਿੱਚ ਡੀਟੀਯੂ ਦੇ ਵਿਦਿਆਰਥੀਆਂ ਵੱਲੋਂ ਨਿਭਾਈ ਜਾ ਰਹੀ ਅਹਿਮ ਭੂਮਿਕਾ ਦੀ ਸ਼ਲਾਘਾ ਕੀਤੀ।