ਮੁੰਬਈ:ਬੰਬੇ ਹਾਈ ਕੋਰਟ ਨੇ ਅੱਜ ਭਾਰਤੀ ਕ੍ਰਿਕਟ ਬੋਰਡ (ਬੀਸੀਸੀਆਈ) ਵੱਲੋਂ ਇੰਡੀਅਨ ਪ੍ਰੀਮੀਅਰ ਲੀਗ ਵਿੱਚੋਂ ਡੈੱਕਨ ਚਾਰਜਰਜ਼ ਹੈਦਰਾਬਾਦ ਟੀਮ ਨੂੰ ਕਥਿਤ ਤੌਰ ’ਤੇ ਗ਼ੈਰਕਾਨੂੰਨੀ ਢੰਗ ਨਾਲ ਬਰਖ਼ਾਸਤ ਕਰਨ ਲਈ ਡੈੱਕਨ ਕਰੋਨੀਕਲ ਹੋਲਡਿੰਗਜ਼ ਲਿਮਟਿਡ(ਡੀਸੀਐੱਚਐੱਲ) ਨੂੰ 4800 ਕਰੋੜ ਰੁਪਏ ਦਾ ਭੁਗਤਾਨ ਕਰਨ ਦੇ ਨਿਰਦੇਸ਼ ’ਤੇ ਰੋਕ ਲਗਾ ਦਿੱਤੀ ਹੈ। ਜੱਜ ਗੌਤਮ ਪਟੇਲ ਦੀ ਅਗਵਾਈ ਵਾਲੇ ਬੈਂਚ ਨੇ ਪਿਛਲੇ ਸਾਲ ਜੁਲਾਈ ਵਿੱਚ ਦਿੱਤੇ ਇਸ ਆਦੇਸ਼ ਨੂੰ ਖਾਰਜ ਕਰ ਦਿੱਤਾ ਹੈ। ਅਦਾਲਤ ਨੇ ਬਰਖਾਤਗੀ ਨੂੰ ਗ਼ੈਰਕਾਨੂੰਨੀ ਕਰਾਰ ਦਿੰਦਿਆਂ ਬੀਸੀਸੀਆਈ ਵੱਲੋਂ ਡੀਸੀਐੱਚਐੱਲ ਨੂੰ 4816.67 ਕਰੋੜ ਰੁਪਏ ਮੁਆਵਜ਼ੇ ਤੋਂ ਇਲਾਵਾ 2012 ਤੋਂ 10 ਫ਼ੀਸਦੀ ਵਿਆਜ ਦੇ ਹਿਸਾਬ ਨਾਲ ਭੁਗਤਾਨ ਕਰਨ ਲਈ ਕਿਹਾ ਹੈ।