ਜਲੰਧਰ, 20 ਜੁਲਾਈ
ਭਾਰਤੀ ਕਿਸਾਨ ਯੂਨੀਅਨ ( ਲੱਖੋਵਾਲ) ਨੇ ਅੱਜ ਡੀਜ਼ਲ ਦੀਆਂ ਕੀਮਤਾਂ ਵਿੱਚ ਕੀਤੇ ਗਏ ਬੇਤਹਾਸ਼ਾ ਵਾਧੇ , ਤਿੰਨੇ ਆਰਡੀਨੈਂਸਾਂ ਤੇ ਕੇਂਦਰ ਸਰਕਾਰ ਵੱਲੋਂ ਬਿੱਲ 2003 ਵਿੱਚ ਸੋਧ ਕਰਨ ਲਈ ਲਿਆਂਦੇ ਜਾ ਰਹੇ ਪ੍ਰਸਤਾਵ ਵਿਰੁੱਧ ਰੋਸ ਪ੍ਰਗਟਾਉਣ ਲਈ ਟਰੈਕਟਰ ਰੈਲੀ ਕੱਢੀ। ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ਨੇ ਦੱਸਿਆ ਕਿ ਪ੍ਰਤਾਪ ਪੁਰਾ ਦੀ ਮੰਡੀ ਵਿੱਚ 100 ਤੋਂ ਵੱਧ ਟਰੈਕਟਰਾਂ ’ਤੇ ਸਵਾਰ ਕਿਸਾਨਾਂ ਨੇ ਨਾਅਰੇਬਾਜ਼ੀ ਕਰਦੇ ਹੋਏ ਕੰਗ ਸਾਬੂ ਤੱਕ ਰੈਲੀ ਕੱਢੀ। ਇਸ ਮੌਕੇ ਪੁਲੀਸ ਦਾ ਸਖ਼ਤ ਪਹਿਰਾ ਰਿਹਾ। ਡੀਸੀਪੀ ਬਲਕਾਰ ਸਿੰਘ ਰਾਹੀ ਸਰਕਾਰ ਨੂੰ ਭੇਜੇ ਮੰਗ ਪੱਤਰ ਵਿੱਚ ਕਿਹਾ ਗਿਆ ਹੈ ਕਿ ਜੇਕਰ ਕੇਂਦਰ ਤੇ ਪੰਜਾਬ ਸਰਕਾਰ ਨੇ ਡੀਜ਼ਲ ਦਾ ਰੇਟ ਨਾ ਘਟਾਇਆ ਤਾਂ ਕਿਸਾਨ ਇਸ ਸੰਘਰਸ਼ ਨੂੰ ਹੋਰ ਤਿੱਖਾ ਕਰਨਗੇ।