ਡੇਰਾਬੱਸੀ, 26 ਜੂਨ

ਇਥੋਂ ਦੇ ਹੈਬਤਪੁਰ ਸੜਕ ’ਤੇ ਸਥਿਤ ਗੁਲਮੋਹਰ ਸਿਟੀ ਕਲੋਨੀ ਵਿਖੇ ਅੱਜ ਤੜਕੇ ਇੱਕ ਵਿਅਕਤੀ ਦੀ ਲਾਸ਼ ਮਿਲੀ ਹੈ। ਮ੍ਰਿਤਕ ਦੀ ਪਛਾਣ 45 ਸਾਲਾ ਸ਼ਰਨਜੀਤ ਸਿੰਘ ਉਰਫ਼ ਵਿੱਕੀ ਵਾਸੀ ਫਲੈਟ ਨੰਬਰ 21, ਬੀ-1 ਵਜੋਂ ਹੋਈ ਹੈ। ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਂਚ ਅਧਿਕਾਰੀ ਏਐੱਸਆਈ ਸਤਵੀਰ ਸਿੰਘ ਨੇ ਦੱਸਿਆ ਕਿ ਮੌਤ ਡਿੱਗਣ ਕਾਰਨ ਹੋਈ ਜਾਪਦੀ ਹੈ। ਇਹ ਹਾਦਸਾ ਹੈ ਜਾਂ ਕਤਲ ਇਸ ਦੀ ਜਾਂਚ ਕੀਤੀ ਜਾ ਰਹੀ ਹੈ।