ਡੇਰਾ ਬਾਬਾ ਨਾਨਕ , 5 ਜੁਲਾਈ
ਡੇਰਾ ਬਾਬਾ ਨਾਨਕ ਦੇ ਐਸਡੀਐਮ ਦਫਤਰ ਅਤੇ ਬੱਸ ਸਟੈਂਡ ’ਤੇ ਸ਼ਰਾਰਤੀ ਅਨਸਰਾਂ ਨੇ ਖਾਲਿਸਤਾਨ ਦੇ ਪੋਸਟਰ ਲਗਾ ਦਿੱਤੇ ਹਨ। ਇਹ ਪੋਸਟਰ ਹੱਥ ਨਾਲ ਲਿਖੇ ਹਨ ਅਤੇ ਇਸ ਵਿੱਚ ਇਹ ਵੀ ਲਿਖਿਆ ਗਿਆ ਹੈ ਕਿ ‘ਸਿੱਖ ਕੌਮ ਜ਼ਿੰਦਾ ਹੈ ਅਤੇ ਬਦਲਾ ਲਵੇਗੀ।’ ਪੋਸਟਰ ਵਿੱਚ ਸੰਤ ਜਰਨੈਲ ਸਿੰਘ ਭਿੰਡਰਾਵਾਲਾ ਜ਼ਿੰਦਾਬਾਦ ਅਤੇ ਖ਼ਾਲਿਸਤਾਨ ਜ਼ਿੰਦਾਬਾਦ, ਹਿੰਦੁਸਤਾਨ ਮੁਰਦਾਬਾਦ ਦੇ ਨਾਅਰੇ ਲਿਖੇ ਗਏ ਹਨ। ਘਟਨਾ ਦਾ ਪਤਾ ਲਗਦਿਆਂ ਹੀ ਸਥਾਨਕ ਪੁਲੀਸ ਨੇ ਇਹ ਪੋਸਟਰ ਉਤਾਰ ਕੇ ਜਾਂਚ ਆਰੰਭ ਦਿੱਤੀ ਹੈ। ਇਸ ਤੋਂ ਬਾਅਦ ਪੁਲੀਸ ਅਤੇ ਐੱਸਐੱਸਜੀ ਕਮਾਂਡੋਜ਼ ਵੱਲੋਂ ਨੇੜਲੇ ਇਲਾਕਿਆਂ ਵਿਚ ਤਲਾਸ਼ੀ ਮੁਹਿੰਮ ਵੀ ਚਲਾਈ ਗਈ।