ਅੱਜ 28ਵੇਂ ਦਿਨ ਵੀ ਦਾ ਖਨੌਰੀ ਬਾਰਡਰ ਵਿਖੇ ਮਰਨ ਵਰਤ ਜਾਰੀ ਰਿਹਾ, ਡਾਕਟਰਾਂ ਨੇ ਮੈਡੀਕਲ ਬੁਲੇਟਿਨ ਜਾਰੀ ਕਰਦੇ ਹੋਏ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਦੇ ਸਰੀਰ ਨੂੰ ਜੋ ਹੁਣ ਨੁਕਸਾਨ ਹੋ ਰਿਹਾ ਹੈ ਉਸ ਦੀ ਭਰਪਾਈ ਨਹੀਂ ਹੋ ਪਾਵੇਗੀ। ਕਿਸਾਨ ਆਗੂਆਂ ਨੇ ਕਿਹਾ ਕਿ ਅੱਜ ਕਿਸਾਨ ਦਿਵਸ ਹੈ ਜਿਸ ਦਿਨ ਸਾਡੇ ਦੇਸ਼ ਵਿੱਚ ਜੈ ਜਵਾਨ, ਜੈ ਕਿਸਾਨ ਦਾ ਨਾਅਰਾ ਦਿੱਤਾ ਗਿਆ ਸੀ ਅਤੇ ਉਸ ਤੋਂ ਬਾਅਦ ਕਿਸਾਨਾਂ ਨੇ ਦੇਸ਼ ਨੂੰ ਅਨਾਜ ਪੱਖੋਂ ਆਤਮ ਨਿਰਭਰ ਬਣਾਉਣ ਲਈ ਦਿਨ-ਰਾਤ ਮਿਹਨਤ ਕੀਤੀ ਉਹਦੇ ਦੇਸ਼ ਨੂੰ ਅਨਾਜ ਪੱਖੋਂ ਆਤਮ ਨਿਰਭਰ ਬਣਾਇਆ ਪਰ ਅੱਜ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ 28 ਦਿਨ ਪੂਰੇ ਹੋ ਗਏ ਹ ਨੇ ਜਿਸ ਦੇ ਬਾਵਜੂਦ ਸਰਕਾਰ ਕਿਸਾਨਾਂ ਦੀ ਗੱਲ ਸੁਣਨ ਨੂੰ ਤਿਆਰ ਨਹੀਂ ਹੈ ਅਤੇ ਕਿਸਾਨ ਦਿਵਸ ਦੇ ਮੌਕੇ ਸਰਕਾਰ ਵੱਲੋਂ ਕਿਸਾਨਾਂ ਦਾ ਇਸ ਤੋਂ ਵੱਡਾ ਅਪਮਾਨ ਕੋਈ ਨਹੀਂ ਹੋ ਸਕਦਾ।

ਕਿਸਾਨ ਆਗੂਆਂ ਨੇ ਦੱਸਿਆ ਕਿ 30 ਦਸੰਬਰ ਦੇ ‘ਪੰਜਾਬ ਬੰਦ’ ਦੇ ਪ੍ਰੋਗਰਾਮ ਦੀ ਤਿਆਰੀ ਲਈ 26 ਦਸੰਬਰ ਨੂੰ ਖਨੌਰੀ ਵਿੱਚ ਸਮੂਹ ਟਰੇਡ ਯੂਨੀਅਨਾਂ, ਸਮਾਜਿਕ ਜਥੇਬੰਦੀਆਂ, ਧਾਰਮਿਕ ਜਥੇਬੰਦੀਆਂ, ਟੈਕਸੀ ਯੂਨੀਅਨਾਂ ਦੀ ਮੀਟਿੰਗ ਸੱਦੀ ਗਈ ਹੈ। ਕਿਸਾਨ ਆਗੂਆਂ ਨੇ ਕਿਹਾ ਕਿ 30 ਦਸੰਬਰ ਦੇ ‘ਪੰਜਾਬ ਬੰਦ’ ਦੌਰਾਨ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਮੈਡੀਕਲ ਅਤੇ ਐਮਰਜੈਂਸੀ ਸੇਵਾਵਾਂ ਤੋਂ ਇਲਾਵਾ ਸਭ ਕੁੱਝ ਬੰਦ ਰਹੇਗਾ।

ਅੱਜ ਸਿਰਸਾ ਤੋਂ ਕਿਸਾਨਾਂ ਦਾ ਇੱਕ ਜੱਥਾ ਖਨੌਰੀ ਬਾਰਡਰ ਲਈ ਪੈਦਲ ਰਵਾਨਾ ਹੋਇਆ ਹੈ ਜਿਸ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ ਸ਼ਾਮਲ ਹਨ। ਅੱਜ ਤੜਕੇ 3 ਵਜੇ ਤੋਂ ਕਿਸਾਨਾਂ ਮੋਰਚੇ ਉੱਪਰ ਲਗਾਤਾਰ ਮੀਂਹ ਪੈ ਰਿਹਾ ਹੈ, ਜਿਸ ਕਾਰਨ ਠੰਡ ਕਾਫੀ ਵੱਧ ਗਈ ਹੈ ਅਤੇ ਟਰਾਲੀਆਂ ‘ਚ ਪਾਣੀ ਟਪਕ ਰਿਹਾ ਹੈ ਪਰ ਇਸ ਦੇ ਬਾਵਜੂਦ ਕਿਸਾਨ ਮਜਬੂਤ ਨਾਲ ਮੋਰਚੇ ਵਿੱਚ ਡਟੇ ਹੋਏ ਹਨ ਅਤੇ ਹਰ ਸਥਿਤੀ ਨਾਲ ਨਜਿੱਠਣ ਲਈ ਤਿਆਰ ਹਨ।

ਭਲਕੇ 24 ਦਸੰਬਰ ਨੂੰ ਸ਼ਾਮ 5.30 ਵਜੇ ਜਗਜੀਤ ਸਿੰਘ ਡੱਲੇਵਾਲ ਜੀ ਦੇ ਮਰਨ ਵਰਤ ਦੇ ਸਮਰਥਨ ਵਿੱਚ ਦੇਸ਼ ਭਰ ਵਿੱਚ ਕੈਂਡਲ ਮਾਰਚ ਕੱਢਿਆ ਜਾਵੇਗਾ ਅਤੇ 26 ਦਸੰਬਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਜ਼ਿਲ੍ਹਾ ਅਤੇ ਤਹਿਸੀਲ ਪੱਧਰ ‘ਤੇ ਧਰਨੇ ਦਿੱਤੇ ਜਾਣਗੇ ਅਤੇ ਸੰਕੇਤਿਕ ਭੁੱਖ ਹੜਤਾਲ ਕੀਤੀ ਜਾਵੇਗੀ। ਅੱਜ ਉੱਤਰ ਪ੍ਰਦੇਸ਼ ਤੋਂ ਭਾਰਤੀ ਕਿਸਾਨ ਯੂਨੀਅਨ (ਗੈਰ-ਸਿਆਸੀ) ਦੇ ਅਹੁਦੇਦਾਰ ਜਗਜੀਤ ਸਿੰਘ ਡੱਲੇਵਾਲ ਜੀ ਨੂੰ ਮਿਲਣ ਲਈ ਉਨ੍ਹਾਂ ਦਾ ਸਮਰਥਨ ਕਰਨ ਲਈ ਖਨੌਰੀ ਬਾਰਡਰ ਉੱਪਰ ਪਹੁੰਚੇ।