ਖਨੌਰੀ ਬਾਰਡਰ ’ਤੇ ਮਰਨ ਵਰਤ ’ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਦੇ ਡਾਕਟਰ ਅਵਤਾਰ ਸਿੰਘ ਨੇ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕੇ ਕਦੇ ਵੀ ਡੱਲੇਵਾਲ ਦੀ ਤਬੀਅਤ ਜ਼ਿਆਦਾ ਖ਼ਰਾਬ ਹੋ ਸਕਦੀ ਹੈ। ਉਨ੍ਹਾਂ ਦਾ ਸਰੀਰ ਬਹੁਤ ਜ਼ਿਆਦਾ ਨਾਜ਼ੁਕ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਲਾਹ ਹੈ ਕਿ ਜ਼ਿਆਦਾ ਲੋਕ ਨਾ ਮਿਲਣ ਤੇ ਇਹੀ ਉਹਨਾਂ ਲਈ ਚੰਗਾ ਹੋਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਡੱਲੇਵਾਲ ਹੁਣ ਜ਼ਿਆਦਾ ਗੱਲ ਵੀ ਨਹੀਂ ਕਰ ਸਕਦੇ ਤੇ ਉਹ ਡਾਕਟਰਾਂ ਨੂੰ ਵੀ ਬੜੀ ਮੁਸ਼ਕਿਲ ਨਾਲ ਆਪਣੀ ਗੱਲ ਦੱਸ ਰਹੇ ਹਨ।
ਡਾਕਟਰ ਅਵਤਾਰ ਸਿੰਘ ਨੇ ਕਿਹਾ ਕਿ ਡੱਲੇਵਾਲ ਨੂੰ ਦਿਲ ਦਾ ਦੌਰਾ ਪੈਣ ਦਾ ਖ਼ਤਰਾ ਬਣਿਆ ਹੋਇਆ। ਉਨ੍ਹਾਂ ਨੂੰ ਪਾਣੀ ਦੀਆਂ ਦੋ ਘੁੱਟਾਂ ਪੀਣ ਨਾਲ਼ ਵੀ ਉਲਟੀ ਆ ਜਾਂਦੀ ਹੈ। ਉਨ੍ਹਾਂ ਦੀ ਜਿਵੇਂ ਦੀ ਸਥਿਤੀ ਹੈ ਉਨ੍ਹਾਂ ਨੂੰ ਆਈਸੀਯੂ ਦੀ ਲੋੜ ਹੈ।