ਜਲੰਧਰ/ਗੋਇੰਦਵਾਲ ਸਾਹਿਬ, 7 ਸਤੰਬਰ

ਢਿੱਲੋਂ ਭਰਾਵਾਂ ਦੇ ਖ਼ੁਦਕੁਸ਼ੀ ਮਾਮਲੇ ਵਿੱਚ ਡੀਜੀਪੀ ਗੌਰਵ ਯਾਦਵ ਨੇ ਮੁਲਜ਼ਮ ਥਾਣੇਦਾਰ ਨਵਦੀਪ ਸਿੰਘ ਨੂੰ ਬਰਖ਼ਾਸਤ ਕਰ ਦਿੱਤਾ ਹੈ। ਇਸ ਤੋਂ ਬਾਅਦ ਪਰਿਵਾਰ ਨੇ ਮ੍ਰਿਤਕ ਨੌਜਵਾਨ ਜਸ਼ਨਬੀਰ ਸਿੰਘ ਦਾ ਜਲੰਧਰ ਦੇ ਮਾਡਲ ਟਾਊਨ ਸਥਿਤ ਸਮਸ਼ਾਨਘਾਟ ਵਿੱਚ ਸਸਕਾਰ ਕਰ ਦਿੱਤਾ। ਪਹਿਲਾਂ ਪੀੜਤ ਪਰਿਵਾਰ ਇਸ ਗੱਲ ’ਤੇ ਅੜਿਆ ਹੋਇਆ ਸੀ ਕਿ ਜਦੋਂ ਤੱਕ ਮਾਨਵਜੀਤ ਸਿੰਘ ਢਿੱਲੋਂ ਦੀ ਲਾਸ਼ ਵੀ ਬਰਾਮਦ ਨਹੀਂ ਹੁੰਦੀ ਤੇ ਥਾਣੇਦਾਰ ਨੂੰ ਗ੍ਰਿਫਤਾਰ ਨਹੀਂ ਕੀਤਾ ਜਾਂਦਾ ਉਦੋਂ ਤੱਕ ਜਸ਼ਨਬੀਰ ਸਿੰਘ ਢਿੱਲੋਂ ਦਾ ਸਸਕਾਰ ਨਹੀਂ ਕੀਤਾ ਜਾਵੇਗਾ। ਅੱਜ ਇੱਥੋਂ ਦੇ ਥਾਣਾ ਡਿਵੀਜ਼ਨ ਨੰਬਰ 1 ਦੇ ਸਾਬਕਾ ਥਾਣੇਦਾਰ ਨਵਦੀਪ ਸਿੰਘ ਨੂੰ ਡੀਜੀਪੀ ਨੇ ਤੁਰੰਤ ਪ੍ਰਭਾਵ ਨਾਲ ਬਰਖਾਸਤ ਕਰ ਦਿੱਤਾ ਹੈ। ਇਸੇ ਤਰ੍ਹਾਂ ਇੰਸਪੈਕਟਰ ਨਵਦੀਪ ਸਿੰਘ ਖ਼ਿਲਾਫ਼ ਥਾਣਾ ਤਲਵੰਡੀ ਚੌਧਰੀਆਂ ਦੀ ਪੁਲੀਸ ਵੱਲੋਂ 306 ਦਾ ਮਾਮਲਾ ਦਰਜ ਕੀਤਾ ਗਿਆ ਹੈ। ਪੀੜਤ ਪਰਿਵਾਰ ਨੇ ਸੀਐਮ ਹਾਊਸ ਦੇ ਘਿਰਾਓ ਦਾ ਫ਼ੈਸਲਾ ਵਾਪਸ ਲੈ ਲਿਆ ਹੈ।