ਚੰਡੀਗੜ੍ਹ, 28 ਸਤੰਬਰ

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਹੇਠ ਅੱਜ ਪਾਰਟੀ ਦੇ ਪ੍ਰਮੁੱਖ ਆਗੂਆਂ ਦੀ ਮੀਟਿੰਗ ਹੋਈ, ਜਿਸ ਵਿੱਚ ਕੈਨੇਡਾ ਤੇ ਭਾਰਤ ਵਿਚਾਲੇ ਪੈਦਾ ਹੋਏ ਸਿਆਸੀ ਵਵਿਾਦ ’ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਇਕ ਮਤਾ ਪਾਸ ਕਰਕੇ ਦੋਵੇਂ ਸਰਕਾਰਾਂ ਨੂੰ ਮਸਲੇ ਦਾ ਹੱਲ ਛੇਤੀ ਤੋਂ ਛੇਤੀ ਕੱਢਣ ਲਈ ਪੁਖਤਾ ਕਦਮ ਚੁੱਕਣ ਦੀ ਮੰਗ ਕੀਤੀ ਗਈ। ਇਸ ਮੌਕੇ ਪਾਰਟੀ ਦੇ ਸਮੂਹ ਆਗੂਆਂ ਨੇ ਕੈਨੇਡਾ ਵਿੱਚ ਵੱਸਦੇ ਪੰਜਾਬੀਆਂ ਨੂੰ ਭਰੋਸਾ ਦਵਿਾਇਆ ਕਿ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਹਰ ਮੁਸ਼ਕਲ ਵਿੱਚ ਉਨ੍ਹਾਂ ਦੇ ਨਾਲ ਖੜ੍ਹਾ ਹੈ ਤੇ ਪਾਰਟੀ ਵੱਲੋਂ ਇਸ ਮੁੱਦੇ ਦੇ ਹੱਲ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਦੋਵੇਂ ਸਰਕਾਰਾਂ ਨੂੰ ਆਪਣੇ ਸਬੰਧ ਹੋਰ ਖਰਾਬ ਕਰਨ ਦੀ ਥਾਂ ਗੱਲਬਾਤ ਦਾ ਰਾਹ ਖੋਲ੍ਹਣਾ ਚਾਹੀਦਾ ਹੈ।