ਚੰਡੀਗੜ•/24 ਅਗਸਤ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਅਕਾਲੀ ਸੁਪਰੀਮੋ ਸਰਦਾਰ ਪਰਕਾਸ਼ ਸਿੰਘ ਬਾਦਲ ਨੇ ਅੱਜ ਵਿਧਾਨ ਸਭਾ ਸਪੀਕਰ ਸ੍ਰੀ ਕੇਪੀ ਸਿੰਘ ਰਾਣਾ ਨੂੰ ਸੂਚਿਤ ਕੀਤਾ ਹੈ ਕਿ ਤਬੀਅਤ ਠੀਕ ਨਾ ਹੋਣ ਕਰਕੇ ਉਹ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਵਿਚ ਹਿੱਸਾ ਨਹੀਂ ਲੈਣਗੇ।
ਇਸ ਦੀ ਜਾਣਕਾਰੀ ਮੀਡੀਆ ਨੂੰ ਦਿੰਦਿਆਂ ਸਰਦਾਰ ਬਾਦਲ ਦੇ ਰਾਸ਼ਟਰੀ ਮਾਮਲਿਆਂ ਅਤੇ ਮੀਡੀਆ ਸਲਾਹਕਾਰ ਸ੍ਰੀ ਹਰਚਰਨ ਬੈਂਸ ਨੇ ਦੱਸਿਆ ਕਿ ਸਾਬਕਾ ਮੁੱਖ ਮੰਤਰੀ ਨੇ ਸਪੀਕਰ ਨੂੰ ਇੱਕ ਲਿਖ਼ਤੀ ਸੁਨੇਹਾ ਭੇਜ ਕੇ ਸਦਨ ਦੀ ਕਾਰਵਾਈ ਵਿਚ ਹਿੱਸਾ ਨਾ ਲੈ ਸਕਣ ਲਈ ਅਫਸੋਸ ਜਤਾਇਆ ਹੈ ਅਤੇ ਬੇਨਤੀ ਕੀਤੀ ਹੈ ਕਿ ਉਹਨਾਂ ਨੂੰ ਸਦਨ ਦੀ ਕਾਰਵਾਈ ਵਿਚ ਭਾਗ ਲੈਣ ਤੋਂ ਛੁੱਟੀ ਦਿੱਤੀ ਜਾਵੇ। ਸ੍ਰੀ ਬੈਂਸ ਨੇ ਇਹ ਵੀ ਦੱਸਿਆ ਕਿ ਬੀਮਾਰ ਹੋਣ ਕਰਕੇ ਡਾਕਟਰਾਂ ਨੇ ਸਰਦਾਰ ਬਾਦਲ ਨੂੰ ਮੁਕੰਮਲ ਅਰਾਮ ਕਰਨ ਦੀ ਸਲਾਹ ਦਿੱਤੀ ਹੈ। ਉਹਨਾਂ ਕਿਹਾ ਕਿ ਇਸ ਤੋਂ ਪਹਿਲਾਂ ਤਬੀਅਤ ਠੀਕ ਨਾ ਹੋਣ ਕਰਕੇ ਹੀ ਅਕਾਲੀ ਆਗੂ ਸਾਬਕਾ ਪ੍ਰਧਾਨ ਮੰਤਰੀ ਸ੍ਰੀ ਅਟਲ ਬਿਹਾਰੀ ਵਾਜਪਾਈ ਦੀਆਂ ਅੰਤਿਮ ਰਸਮਾਂ ਅਤੇ ਆਪਣੇ
ਲੰਬੇ ਸਮੇਂ ਦੇ ਸਾਥੀ ਸਵਰਗਵਾਸੀ ਰਾਜਪਾਲ ਸ੍ਰੀ ਬਲਰਾਮਜੀ ਦਾਸ ਟੰਡਨ ਦੇ ਚੰਡੀਗੜ• ਵਿਚ ਹੋਏ ਸ਼ਰਧਾਂਜ਼ਲੀ ਸਮਾਗਮ ਵਿਚ ਵੀ ਭਾਗ ਨਹੀਂ ਲੈ ਸਕੇ ਸਨ।