ਚੰਡੀਗੜ੍ਹ, 23 ਮਾਰਚ

ਪੰਜਾਬ ਦੇ ਦੋ ਜ਼ਿਲ੍ਹਿਆਂ ਤਰਨਤਾਰਨ ਤੇ ਫ਼ਿਰੋਜ਼ਪੁਰ ਵਿਚ ਇੰਟਰਨੈੱਟ ਤੇ ਐੱਸਐੱਮਐੱਸ ’ਤੇ ਪਾਬੰਦੀ 24 ਮਾਰਚ ਦੁਪਹਿਰ 12 ਵਜੇ ਤੱਕ ਵਧਾ ਦਿੱਤੀ ਗਈ ਹੈ। ਅੰਮ੍ਰਿਤਸਰ ਦੇ ਅਜਨਾਲਾ ਅਤੇ ਮੋਗਾ ਤੋਂ ਇਲਾਵਾ ਸਮੂਹ ਪੰਜਾਬ ਦੇ ਅੰਦਰ ਇੰਟਰਨੈੱਟ ਸੇਵਾ ਬਹਾਲ ਕਰ ਦਿੱਤੀ ਗਈ ਹੈ।