ਨਵੀਂ ਦਿੱਲੀ, 14 ਦਸੰਬਰ

ਅਰੁਣਾਚਲ ਪ੍ਰਦੇਸ਼ ਦੇ ਤਵਾਂਗ ਸੈਕਟਰ ‘ਚ ਭਾਰਤੀ ਅਤੇ ਚੀਨੀ ਫ਼ੌਜੀਆਂ ਵਿਚਾਲੇ ਝੜਪ ਅਤੇ ਕੁਝ ਹੋਰ ਮਾਮਲਿਆਂ ‘ਤੇ ਚਰਚਾ ਲਈ ਕਾਂਗਰਸ ਅਤੇ ਕਈ ਹੋਰ ਵਿਰੋਧੀ ਪਾਰਟੀਆਂ ਨੇ ਅੱਜ ਸੰਸਦ ਦੇ ਦੋਵਾਂ ਸਦਨਾਂ ‘ਚ ਸਾਂਝੀ ਰਣਨੀਤੀ ਤੈਅ ਕਰਨ ਲਈ ਮੀਟਿੰਗ ਕੀਤੀ। ਸੰਸਦ ਭਵਨ ‘ਚ ਕਾਂਗਰਸ ਪ੍ਰਧਾਨ ਅਤੇ ਰਾਜ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਮੱਲਿਕਾਰਜੁਨ ਖੜਗੇ ਦੇ ਚੈਂਬਰ ‘ਚ ਸ੍ਰੀ ਖੜਗੇ ਤੋਂ ਇਲਾਵਾ ਲੋਕ ਸਭਾ ‘ਚ ਕਾਂਗਰਸ ਨੇਤਾ ਅਧੀਰ ਰੰਜਨ ਚੌਧਰੀ, ਡੀਐੱਮਕੇ ਨੇਤਾ ਟੀਆਰ ਬਾਲੂ, ਸਮਾਜਵਾਦੀ ਪਾਰਟੀ ਦੇ ਰਾਮ ਗੋਪਾਲ ਯਾਦਵ, ਸ਼ਿਵ ਸੈਨਾ ਦੀ ਪ੍ਰਿਯੰਕਾ ਚਤੁਰਵੇਦੀ ਅਤੇ ਕੁਝ ਹੋਰ ਪਾਰਟੀਆਂ ਦੇ ਨੇਤਾ ਹਾਜ਼ਰ ਹੋਏ।