ਨਵੀਂ ਦਿੱਲੀ, 15 ਜਨਵਰੀ

ਤਿੰਨ ਖੇਤੀ ਕਾਨੂੰਨਾਂ ਬਾਰੇ ਸਰਕਾਰ ਤੇ ਕਿਸਾਨਾਂ ਵਿਚਾਲੇ 9ਵੇਂ ਗੇੜ ਦੀ ਵਿਗਿਆਨ ਭਵਨ ਵਿੱਚ ਹੋਈ ਗੱਲਬਾਤ ਵੀ ਬੇਸਿੱਟਾ ਰਹੀ। ਅਗਲੇ ਗੇੜ ਦੀ ਮੀਟਿੰਗ 19 ਜਨਵਰੀ ਨੂੰ ਦੁਪਹਿਰ 12 ਵਜੇ ਤੋਂ ਸ਼ੁਰੂ ਹੋਵੇਗੀ। ਅੱਜ ਮੀਟਿੰਗ ਵਿੱਚ ਜਾਣ ਤੋਂ ਪਹਿਲਾਂ ਹੀ ਕਿਸਾਨ ਆਗੂਆਂ ਨੇ ਇਸ ਬੈਠਕ ਬਾਰੇ ਵੀ ਬਹੁਤੇ ਉਤਸ਼ਾਹ ਜਨਕ ਨਤੀਜੇ ਨਾ ਆਉਣ ਦੇ ਸ਼ੰਕੇ ਪ੍ਰਗਟਾਏ ਸਨ। ਮੀਟਿੰਗ ਵਿੱਚ ਕੇਂਦਰੀ ਮੰਤਰੀ ਨਰਿੰਦਰ ਸਿੰਘ ਤੋਮਰ, ਪੀਯੂਸ਼ ਗੋਇਲ ਤੇ ਸੋਮ ਪ੍ਰਕਾਸ਼ 40 ਕਿਸਾਨ ਜਥੇਬੰਦੀਆਂ ਦੇ ਨੇਤਾਵਾਂ ਨਾਲ ਗੱਲਬਾਤ ਕੀਤੀ। ਤਾਜ਼ਾ ਜਾਣਕਾਰੀ ਮੁਤਾਬਕ ਸ੍ਰੀ ਤੋਮਰ ਨੇ ਕਿਸਾਨਾਂ ਨੂੰ ਕਿਹਾ ਕਿ ਉਹ ਅੜੀ ਛੱਡਣ ਤੇ ਇਸ ’ਤੇ ਕਿਸਾਨ ਨੇਤਾਵਾਂ ਨੇ ਜੁਆਬ ਦਿੱਤਾ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੇ ਐੱਮਐੱਸਪੀ ਨੂੰ ਕਾਨੂੰਨੀ ਦਰਜਾ ਦਿਵਾਉਣ ’ਤੇ ਗੱਲ ਕਰਨ ਆਏ ਹਨ ਤੇ ਉਨ੍ਹਾਂ ਦੀਆਂ ਇਹ ਮੰਗਾਂ ਨਹੀਂ ਸਗੋਂ ਹੱਕ ਸਨ।