ਨਵੀਂ ਦਿੱਲੀ, 31 ਮਾਰਚ
ਪੈਟਰੋਲ, ਡੀਜ਼ਲ, ਐੱਲਪੀਜੀ ਅਤੇ ਸੀਐੱਨਜੀ ਦੀਆਂ ਕੀਮਤਾਂ ਵਿੱਚ ਵਾਧੇ ਖ਼ਿਲਾਫ਼ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅਤੇ ਪਾਰਟੀ ਦੇ ਕਈ ਹੋਰ ਸੰਸਦ ਮੈਂਬਰਾਂ ਨੇ ਅੱਜ ਸੰਸਦ ਨੇੜੇ ਧਰਨਾ ਦਿੱਤਾ। ਪਾਰਟੀ ਦੇ ਸੰਸਦ ਮੈਂਬਰਾਂ ਨੇ ਕਾਂਗਰਸ ਦੀ ‘ਮਹਿੰਗਾਈ ਮੁਕਤ ਭਾਰਤ’ ਮੁਹਿੰਮ ਦੇ ਹਿੱਸੇ ਵਜੋਂ ਸੰਸਦ ਦੇ ਦੋਵਾਂ ਸਦਨਾਂ ਦੀ ਕਾਰਵਾਈ ਸ਼ੁਰੂ ਹੋਣ ਤੋਂ ਕਰੀਬ ਡੇਢ ਘੰਟਾ ਪਹਿਲਾਂ ਵਿਜੈ ਚੌਕ ‘ਤੇ ਧਰਨਾ ਦਿੱਤਾ। ਇਸ ਤੋਂ ਬਾਅਦ ਉਨ੍ਹਾਂ ਮੀਡੀਆ ਨੂੰ ਸੰਬੋਧਨ ਕੀਤ।