ਇਸਲਾਮਾਬਾਦ: ਇਮਰਾਨ ਖਾਨ ਨੂੰ ਰਾਹਤ ਦਿੰਦਿਆਂ ਪਾਕਿਸਤਾਨੀ ਹਾਈ ਕੋਰਟ ਨੇ ਅੱਜ ਹੇਠਲੀ ਅਦਾਲਤ ਵੱਲੋਂ ਤੋਸ਼ਾਖਾਨਾ ਭ੍ਰਿਸ਼ਟਾਚਾਰ ਕੇਸ ਵਿੱਚ ਸਾਬਕਾ ਪ੍ਰਧਾਨ ਮੰਤਰੀ ਖ਼ਿਲਾਫ਼ ਅਪਰਾਧਿਕ ਕਾਰਵਾਈ ਜਾਰੀ ਰੱਖਣ ਸਬੰਧੀ ਫ਼ੈਸਲਾ ਰੱਦ ਕਰ ਦਿੱਤਾ ਹੈ। ਇਸਲਾਮਾਬਾਦ ਹਾਈ ਕੋਰਟ ਨੇ ਬੀਤੇ ਦਿਨ ਇਮਰਾਨ ਖਾਨ ਵੱਲੋਂ ਜ਼ਿਲ੍ਹਾ ਅਦਾਲਤ ਦੇ ਹੁਕਮਾਂ ਖ਼ਿਲਾਫ਼ ਦਾਇਰ ਪਟੀਸ਼ਨਾਂ ’ਤੇ ਫ਼ੈਸਲਾ ਰਾਖਵਾਂ ਰੱਖ ਲਿਆ ਸੀ। ਆਪਣਾ ਫ਼ੈਸਲਾ ਸੁਣਾਉਂਦਿਆਂ ਹਾਈ ਕੋਰਟ ਦੇ ਚੀਫ ਜਸਟਿਸ ਆਮੇਰ ਫਾਰੂਕ ਨੇ ਅੱਜ ਸੈਸ਼ਨ ਕੋਰਟ ਨੂੰ ਇਸ ਮਾਮਲੇ ਬਾਰੇ ਮੁੜ ਵਿਚਾਰ ਕਰਨ ਦੇ ਹੁਕਮ ਦਿੱਤੇ ਹਨ।