• ਪਿੰਡਾਂ ਦੇ ਵਿਕਾਸ ਲਈ ਨਬਾਰਡ ਅਤੇ ਪੇਡਾ ਤੋਂ ਲਈ ਜਾਵੇਗੀ ਮੱਦਦ

• ਸਰਹੱਦੀ ਪਿੰਡਾਂ ਦੇ ਵਿਕਾਸ ਲਈ ਕੇਂਦਰ ਤੋਂ ਵਿਸੇਸ਼ ਫੰਡ ਲਿਆਂਦੇ ਜਾਣਗੇ

ਚੰਡੀਗੜ•, 4 ਜੂਨ: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਵਲੋਂ ਅੱਜ ਪਿੰਡਾਂ ਦੇ ਵਿਕਾਸ ਲਈ ਨਬਾਰਡ ਅਤੇ ਪੇਡਾ ਦੇ ਅਧਿਕਾਰੀਆਂ ਨਾਲ ਕੀਤੀ ਗਈ ਇੱਕ ਵਿਸ਼ੇਸ਼ ਮੀਟਿੰਗ ਵਿਚ ਪਿੰਡਾਂ ਦੀਆਂ ਲਿੰਕ ਸੜਕਾਂ ਨੂੰ ਚੌੜਾ ਅਤੇ ਮਜਬੂਤ ਕਰਨ, ਕੱਚੇ ਰਸਤੇ ਪੱਕੇ ਕਰਨ, ਸੋਲਰ ਊਰਜਾ ਲਾਈਟਾਂ ਲਗਾਉਣਾ, ਛੱਪੜਾਂ ਦੀ ਸਫਾਈ ਅਤੇ ਪਾਣੀ ਦੀ ਨਿਕਾਸੀ ਸਬੰਧੀ ਵੱਖ ਵੱਖ ਵਿਸ਼ਿਆਂ ਬਾਰੇ ਵਿਚਾਰ ਚਰਚਾ ਕੀਤੀ ਗਈ। ਇਸ ਮੀਟਿੰਗ ਵਿਚ ਨਬਾਰਡ ਵਲੋਂ ਪੰਜਾਬ ਦੇ ਚੀਫ ਜਨਰਲ ਮਨੇਜਰ ਸ੍ਰੀ ਜੇ.ਪੀ.ਐਸ ਬਿੰਦਰਾ ਅਤੇ ਸਹਾਇਕ ਜਨਰਲ ਮਨੇਜਰ ਸ੍ਰੀ ਕੈਲਾਸ਼ ਪਾਹਵਾ ਅਤੇ ਪੇਡਾ ਵਲੋਂ ਸਹਾਇਕ ਜਨਰਲ ਮਨੇਜਰ ਸ੍ਰੀ ਜਸਪਾਲ ਸਿੰਘ ਸ਼ਾਮਿਲ ਹੋਏ।       ਪੰਚਾਇਤ ਮੰਤਰੀ ਨੇ ਇਸ ਮੀਟਿੰਗ ਵਿਚ ਪੇਡਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਲਦ ਤੋਂ ਜਲਦ ਪਿੰਡਾਂ ਲਈ ਕੇਂਦਰ ਸਰਕਾਰ ਦੇ ਨਵੀਂ ਅਤੇ ਨਵਿਆਉਣਯੋਗ ਮੰਤਰਾਲੇ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਤਹਿਤ ਸਹਾਇਤਾ ਪ੍ਰਾਪਤ ਕਰਨ ਲਈ ਤਜਵੀਜਾਂ ਬਣਾ ਕੇ ਦੇਣਗੇ ਤਾਂ ਕਿ ਮੰਤਰਾਲੇ ਦੇ ਸਬੰਧਤ ਅਧਿਕਾਰੀਆਂ ਨਾਲ ਮਾਮਲਾ ਵਿਚਾਰਿਆ ਜਾ ਸਕੇ। ਇਸ ਤੋਂ ਇਲਾਵਾ ਉਨ•ਾਂ ਪੰਚਾਇਤ ਵਿਭਾਗ ਨੂੰ ਹਦਾਇਤਾਂ ਜਾਰੀ ਕੀਤੀਆਂ ਕਿ ਸੋਲਰ ਊਰਜਾ ਸਬੰਧੀ ਸਾਰੀਆਂ ਕੇਂਦਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਪਿੰਡਾਂ ਦੀ ਨਿਸ਼ਾਨਦੇਹੀ ਕਰਕੇ ਉਨ•ਾਂ ਕੋਲ ਰਿਪੋਰਟ ਪੇਸ਼ ਕੀਤੀ ਜਾਵੇ।

     ਮੀਟਿੰਗ ਦੌਰਾਨ ਇਹ ਵੀ ਫੈਸਲਾ ਕੀਤਾ ਗਿਆ ਕਿ ਲਿੰਕ ਸੜਕਾਂ ਨੂੰ ਮਜਬੂਤ ਅਤੇ ਚੌੜਾ ਕਰਨ ਲਈ ਸਬੰਧਤ ਮਹਿਕਮਿਆਂ ਦੇ ਅਧਿਕਾਰੀਆਂ ਤੋਂ ਤਜਵੀਜ ਤਿਆਰ ਕਰਵਾਕੇ ਨਬਾਰਡ ਨੂੰ ਭੇਜੀ ਜਾਵੇਗੀ ਤਾਂ ਕਿ ਨਬਾਰਡ ਤੋਂ ਲੋਂੜੀਦੀ ਸਹਾਇਤਾ ਲਈ ਜਾ ਸਕੇ।

     ਇਸ ਤੋਂ ਇਲਾਵਾ ਪੰਚਾਇਤ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹਨਾਂ ਦੇ ਵਿਭਾਗ ਵਲੋਂ ਸਰਹੱਦੀ ਜ਼ਿਲਿਆਂ ਦੇ ਪਿੰਡਾਂ ਦੇ ਵਿਕਾਸ ਲਈ ਵੀ ਪੰਜਾਬ ਸਰਕਾਰ ਦੇ ਸਬੰਧਤ ਅਧਿਕਾਰੀਆਂ ਰਾਹੀਂ  ਨਬਾਰਡ ਨੂੰ ਇਕ ਵਿਸ਼ੇਸ਼ ਪ੍ਰਸਤਾਵ ਤਿਆਰ ਕਰਕੇ ਭੇਜਿਆ ਜਾਵੇਗਾ। ਨਬਾਰਡ ਅਧਿਕਾਰੀਆਂ ਨੇ ਇਸ ਕਾਰਜ ਲਈ ਵੱਧ ਤੋਂ ਵੱਧ ਸਹਿਯੋਗ ਦੇਣ ਲਈ ਹਾਮੀ ਭਰੀ ਹੈ।