ਐਸ.ਏ.ਐਸ.ਨਗਰ(ਮੁਹਾਲੀ), 5 ਦਸੰਬਰ
ਕਿਸਾਨ ਜਥੇਬੰਦੀਆਂ ਦੇ ਸੱਦੇ ਉੱਤੇ ਦਰਜਨ ਤੋਂ ਵੱਧ ਪੰਚਾਇਤਾਂ ਨੇ ਅੱਜ ਸਵੇਰੇ ਲਾਂਡਰਾਂ ਤੋਂ ਬਨੂੜ ਨੂੰ ਜਾਂਦੇ ਕੌਮੀ ਮਾਰਗ ਉੱਤੇ ਪੈਂਦੇ ਪਿੰਡ ਦੈੜੀ ਵਿਖੇ ਏਅਰਪੋਰਟ ਰੋਡ ਦੇ ਟੀ-ਪੁਆਇੰਟ ਉੱਤੇ ਨਰਿੰਦਰ ਮੋਦੀ ਦੇ ਪੁਤਲੇ ਫੂਕੇ। ਇਸ ਮੌਕੇ ਉਨ੍ਹਾਂ ਕੇਂਦਰ ਸਰਕਾਰ ਅਤੇ ਅੰਬਾਨੀ-ਅੰਡਾਨੀ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ ਅਤੇ ਕੇਂਦਰ ਤੋਂ ਕਾਲੇ ਖੇਤੀ ਕਾਨੂੰਨ ਤੁਰੰਤ ਵਾਪਿਸ ਲੈਣ ਦੀ ਮੰਗ ਕੀਤੀ। ਪੰਚਾਇਤਾਂ ਵੱਲੋਂ 8 ਦਸੰਬਰ ਨੂੰ ਭਾਰਤ ਬੰਦ ਦੇ ਸੱਦੇ ਨੂੰ ਪੂਰਨ ਹਮਾਇਤ ਦੇਣ ਦਾ ਐਲਾਨ ਵੀ ਕੀਤਾ ਗਿਆ।