ਚੰਡੀਗੜ੍ਹ: ਪੰਜਾਬ ਦੇ ਵਿੱਚ ਝੋਨੇ ਦੀ ਖਰੀਦ ਦਾ ਜਾਇਜ਼ਾ ਲੈਣ ਲਈ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸੰਗਰੂਰ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਦਾ ਦੌਰਾ ਕੀਤਾ ਜਿੱਥੇ ਉਹਨਾਂ ਨੇ ਧੂਰੀ ਚ ਅਨਾਜ ਮੰਡੀ ਦਾ ਦੌਰਾ ਕਰਨ ਸਮੇਂ ਕਿਸਾਨਾਂ ਦੀਆਂ ਮੁਸ਼ਕਲਾਂ ਸੁਣੀਆਂ।
ਇਸ ਮੌਕੇ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਝੋਨੇ ਦੀ ਖਰੀਦ ਤੋਂ ਪਹਿਲਾਂ ਕੋਈ ਪ੍ਰਬੰਧ ਮੁਕੰਮਲ ਨਹੀਂ ਕੀਤੇ ਝੋਨੇ ਦੀ ਖਰੀਦ ਦੇ ਲਈ ਜਿੱਥੇ ਦੇਸ਼ ਦੇ ਪ੍ਰਧਾਨ ਮੰਤਰੀਆਂ ਮੁਲਾਕਾਤ ਕਰਨੀ ਚਾਹੀਦੀ ਸੀ ਪਰ ਮੁੱਖ ਮੰਤਰੀ ਪੰਜਾਬ ਦੇਸ਼ ਦੇ ਗ੍ਰਹਿ ਮੰਤਰੀ ਨਾਲ ਮੁਲਾਕਾਤ ਕਰਕੇ ਆਏ ਨੇ ਜਿਸ ਦਾ ਕੋਈ ਤੁੱਕ ਨਹੀਂ ਬਣਦਾ
ਜਿਹੜੀਆਂ ਮੰਡੀਆਂ ਦਾ ਮੈਂ ਦੌਰਾ ਕਰ ਰਿਹਾ ਹਾਂ ਉਹਨਾਂ ਦੇ ਵਿੱਚ ਖਰੀਦ ਅਤੇ ਲਿਫਟਿੰਗ ਸ਼ੁਰੂ ਹੋ ਜਾਂਦੀ ਹੈ ਹੈ। ਕਿਉਂਕਿ ਸੀਆਈਡੀ ਤੋਂ ਜਾਣਕਾਰੀ ਮਿਲ ਜਾਂਦੀ ਹੈ ਕਿ ਵਿਰੋਧੀ ਧਿਰ ਦੇ ਨੇਤਾ ਆ ਰਹੇ ਹਨ ਲੇਕਿਨ ਪੰਜਾਬ ਦੀਆਂ ਮੰਡੀਆਂ ਚ ਕਿਸਾਨਾਂ ਦਾ ਝੋਨਾ ਖਿਲਰਿਆ ਪਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੀਆਰ 126 ਵਰਾਇਟੀ ਕਹਿ ਕੇ ਪੰਜਾਬ ਦੇ ਮੁੱਖ ਮੰਤਰੀ ਨੇ ਕਿਸਾਨਾਂ ਤੋਂ ਬਜਾਈ ਹੁਣ ਮੰਡੀਆਂ ਚ ਖਰੀਦ ਨਹੀਂ ਹੋ ਰਹੀ।

ਦਲਵੀਰ ਗੋਲਡੀ ਨੂੰ ਲੈ ਕੇ ਪ੍ਰਤਾਪ ਸਿੰਘ ਬਾਜਵਾ ਦਾ ਕਹਿਣਾ ਹੈ ਕਿ ਜਿਸ ਪਾਰਟੀ ਵਿੱਚ ਗਏ ਸੀ ਉਹਨਾਂ ਨੂੰ ਉਸੇ ਦਾ ਹੀ ਨਿੱਘ ਮਾਣਨਾ ਚਾਹੀਦਾ ਹੈ ਉਨ੍ਹਾਂ ਨੇ ਕਿਹਾ ਹੈ ਕਿ ਗੋਲਡੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਸਿੰਘ ਦੀ ਜੱਫ਼ੀ ਦਾ ਨਿੱਘ ਮਾਣਨਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਗੋਲਡੀ ਲਈ ਹੁਣ ਕਾਂਗਰਸ ਵਿੱਚ ਕੋਈ ਥਾਂ ਨਹੀਂ ਹੈ।