ਦਾਵੋਸ/ਟੋਰਾਂਟੋ — ਮੰਗਲਵਾਰ ਨੂੰ ਸਵਿੱਟਜ਼ਰਲੈਂਡ ਦੇ ਦਾਵੋਸ ‘ਚ ਵਿਸ਼ਵ ਆਰਥਿਕ ਸੰਮੇਲਨ ‘ਚ ਸ਼ਾਮਲ ਹੋਣ ਲਈ ਜਿੱਥੇ ਕਈ ਦੇਸ਼ਾਂ ਦੇ ਨੇਤਾ ਸ਼ਾਮਲ ਹੋਏ। ਉਥੇ ਹੀ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੂਜੀ ਵਾਰ ‘ਚ ਇਸ ਸੰਮੇਲਨ ‘ਚ ਸ਼ਾਮਲ ਹੋਏ। ਇਥੇ ਉਹ ਕਈ ਵੱਡੇ ਦੇਸ਼ਾਂ ਦੇ ਨੇਤਾਵਾਂ ਨਾਲ ਦੋ-ਪੱਖੀ ਗੱਲਬਾਤ ਕਰਨਗੇ ਅਤੇ ਕਈ ਤਰ੍ਹਾਂ ਦੇ ਮੁੱਦੇ ਉਨ੍ਹਾਂ ਸਾਹਮਣੇ ਰੱਖਣਗੇ। 
ਬੁੱਧਵਾਰ ਨੂੰ ਪ੍ਰਧਾਨ ਮੰਤਰੀ ਜਸਿਟਨ ਟਰੂਡੋ ਨੇ ਇਸ ਸੰਮੇਲਨ ‘ਚ ਸ਼ਾਮਲ ਹੋਏ ਅਮਰੀਕੀ ਅਧਿਕਾਰੀਆਂ ਨਾਲ ਗੱਲਬਾਤ ਕਰ ਨਾਫਟਾ ਬਾਰੇ ਚਰਚਾ ਕੀਤੀ ਅਤੇ ਉਨ੍ਹਾਂ ਦੱਸਿਆ ਕਿ ਕਿਵੇਂ ਨਾਫਟਾ ਨਾਲ ਦੋਹਾਂ ਦੇਸ਼ਾਂ ਦੇ ਲੋਕਾਂ ਅਤੇ ਕੰਪਨੀਆਂ ਨੂੰ ਫਾਇਦਾ ਹੋਵੇਗਾ। ਜਿਸ ਚਰਚਾ ਦੀ ਜਾਣਕਾਰੀ ਉਨ੍ਹਾਂ ਨੇ ਟਵੀਟ ਰਾਹੀਂ ਦਿੱਤੀ। 
ਇਕ ਹੋਰ ਟਵੀਟ ‘ਚ ਉਨ੍ਹਾਂ ਨੇ ਇਜ਼ਰਾਇਲ ਦੇ ਪ੍ਰਧਾਨ ਮੰਤਰੀ ਨੇਤਾਨਯਾਹੂ ਨਾਲ ਮੁਲਾਕਾਤ ਦੀ ਜਾਣਕਾਰੀ ਦਿੱਤੀ। ਉਥੇ ਕੈਨੇਡੀਅਨ ਪ੍ਰਧਾਨ ਮੰਤਰੀ ਨੇ ਕਿਹਾ ਕਿ ਅਸੀਂ ਇਜ਼ਰਾਇਲ ਦੇ ਨਾਲ ਫ੍ਰੀ ਟਰੈੱਡ ਐਗਰੀਮੈਂਟ ਬਾਰੇ ਅਤੇ ਸਕਿਊਰਿਟੀ ਇਚੂਜ਼ ਦੇ ਮੁੱਦਿਆਂ ‘ਤੇ ਗੱਲਬਾਤ ਕੀਤੀ। ਪ੍ਰਧਾਨ ਜਸਟਿਨ ਟਰੂਡੋ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਵੀ ਮੁਲਾਕਾਤ ਕੀਤੀ। ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਟਰੂਡੋ 17 ਫਰਵਰੀ ਤੋਂ 23 ਫਰਵਰੀ ਤੱਕ ਭਾਰਤ ਦੌਰਾ ‘ਤੇ ਜਾ ਰਹੇ ਹਨ। ਜਿੱਥੇ ਉਹ ਕਈ ਮੁੱਦਿਆਂ ‘ਤੇ ਚਰਚਾ ਕਰਨਗੇ।