ਨਵੀਂ ਦਿੱਲੀ, 8 ਫਰਵਰੀ
ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਦਿੱਲੀ ਦੀ ਆਬਕਾਰੀ ਨੀਤੀ ਵਿੱਚ ਕਥਿਤ ਬੇਨਿਯਮੀਆਂ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਪੰਜਾਬ ਦੇ ਕਾਰੋਬਾਰੀ ਗੌਤਮ ਮਲਹੋਤਰਾ ਨੂੰ ਗ੍ਰਿਫਤਾਰ ਕਰ ਲਿਆ ਹੈ। ਪੰਜਾਬ ਦੇ ਓਏਸਿਸ ਗਰੁੱਪ ਨਾਲ ਜੁੜੇ ਮਲਹੋਤਰਾ ਨੂੰ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਦੀਆਂ ਅਪਰਾਧਿਕ ਧਾਰਾਵਾਂ ਤਹਿਤ ਹਿਰਾਸਤ ਵਿੱਚ ਲਿਆ ਗਿਆ ਹੈ। ਗੌਤਮ ਮਲਹੋਤਰਾ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਅਤੇ ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦਾ ਪੁੱਤਰ ਹੈ। ਉਸ ਨੂੰ ਦਿੱਲੀ ਦੀ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ ਜਿੱਥੇ ਈਡੀ ਉਸ ਦੀ ਹਿਰਾਸਤ ਦੀ ਮੰਗ ਕਰੇਗੀ। ਅਧਿਕਾਰੀਆਂ ਨੇ ਦੱਸਿਆ ਕਿ ਮਲਹੋਤਰਾ ਪੰਜਾਬ ਅਤੇ ਕੁਝ ਹੋਰ ਖੇਤਰਾਂ ਵਿੱਚ ਸ਼ਰਾਬ ਦੇ ਕਾਰੋਬਾਰ ਨਾਲ ਜੁੜਿਆ ਹੋਇਆ ਹੈ।