ਨਵੀਂ ਦਿੱਲੀ, 20 ਅਗਸਤ
ਦਿੱਲੀ ਆਬਕਾਰੀ ਨੀਤੀ ਨੂੰ ਲਾਗੂ ਕਰਨ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਸੀਬੀਆਈ ਨੇ ਅੱਜ ਕਈ ਮੁਲਜ਼ਮਾਂ ਨੂੰ ਪੁੱਛ ਪੜਤਾਲ ਲਈ ਸੰਮਨ ਜਾਰੀ ਕੀਤਾ ਹੈ। ਏਜੰਸੀ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਘਰ ਸਮੇਤ ਕਈ ਥਾਵਾਂ ‘ਤੇ ਛਾਪੇ ਦੌਰਾਨ ਜ਼ਬਤ ਕੀਤੇ ਦਸਤਾਵੇਜ਼ਾਂ ਦੀ ਜਾਂਚ ਕਰ ਰਹੀ ਹੈ। ਅਧਿਕਾਰੀਆਂ ਨੇ ਕਿਹਾ ਕਿ ਇਕ ਵਾਰ ਦਸਤਾਵੇਜ਼ਾਂ ਅਤੇ ਇਲੈਕਟ੍ਰਾਨਿਕ ਯੰਤਰਾਂ ਦੇ ਨਾਲ-ਨਾਲ ਬੈਂਕ ਲੈਣ-ਦੇਣ ਦੀ ਜਾਂਚ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਹੋਰ ਮੁਲਜ਼ਮਾਂ ਨੂੰ ਸੰਮਨ ਜਾਰੀ ਕੀਤੇ ਜਾਣਗੇ।