ਨਵੀਂ ਦਿੱਲੀ, 15 ਮਾਰਚ

ਭਾਰਤ ਰਾਸ਼ਟਰ ਸਮਿਤੀ (ਬੀਆਰਐੱਸ) ਦੇ ਨੇਤਾ ਅਤੇ ਤਿਲੰਗਾਨਾ ਦੇ ਮੁੱਖ ਮੰਤਰੀ ਕੇ ਚੰਦਰਸ਼ੇਖਰ ਰਾਓ ਦੀ ਬੇਟੀ ਕੇ. ਕਵਿਤਾ ਨੇ ਅੱਜ ਦਿੱਲੀ ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ ਦੇ ਸੰਮਨ ਵਿਰੁੱਧ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ ਤੇ ਗ੍ਰਿਫਤਾਰੀ ਬਚਾਉਣ ਦੀ ਬੇਨਤੀ ਕੀਤੀ। ਚੀਫ ਜਸਟਿਸ ਡੀਵਾਈ ਚੰਦਰਚੂੜ ਅਤੇ ਜਸਟਿਸ ਪੀਐੱਸ ਨਰਸਿਮਹਾ ਦੇ ਬੈਂਚ ਨੇ ਤਿਲੰਗਾਨਾ ਵਿਧਾਨ ਪਰਿਸ਼ਦ ਮੈਂਬਰ ਕਵਿਤਾ ਦੀ ਪਟੀਸ਼ਨ ‘ਤੇ 24 ਮਾਰਚ ਨੂੰ ਸੁਣਵਾਈ ਕਰਨ ਲਈ ਸਹਿਮਤੀ ਦਿੱਤੀ ਹੈ।