ਨਵੀਂ ਦਿੱਲੀ, 5 ਅਗਸਤ
ਨਵੀਂ ਦਿੱਲੀ-ਐੱਨਸੀਆਰ, ਅੰਮ੍ਰਿਤਸਰ ਤੇ ਚੰਡੀਗੜ੍ਹ ਵਿੱਚ ਅੱਜ ਰਾਤ 9.35 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ’ਤੇ ਇਸ ਦੀ ਤੀਬਰਤਾ 5.8 ਦਰਜ ਕੀਤੀ ਗਈ ਹੈ। ਇਸ ਤੋਂ ਇਲਾਵਾ ਪਾਕਿਸਤਾਨ ਦੇ ਕਈ ਸ਼ਹਿਰਾਂ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦਾ ਮੁੱਖ ਅਫਗਾਨਿਸਤਾਨ ’ਚ ਸਥਿਤ ਹਿੰਦੂ ਕੁਸ਼ ਖੇਤਰ ਸੀ।