ਅਹਿਮਦਾਬਾਦ, 30 ਅਪਰੈਲ
ਇਥੇ ਖੇਡੇ ਜਾ ਰਹੇ ਆਈਪੀਐਲ ਮੈਚ ਵਿਚ ਦਿੱਲੀ ਕੈਪੀਟਲਜ਼ ਨੇ ਕੋਲਕਾਤਾ ਨਾਈਟਰਾਈਡਰਜ਼ ਨੂੰ ਸੱਤ ਵਿਕਟਾਂ ਨਾਲ ਹਰਾ ਦਿੱਤਾ ਹੈ। ਕੋਲਕਾਤਾ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 20 ਓਵਰਾਂ ਵਿਚ ਛੇ ਵਿਕਟਾਂ ਦੇ ਨੁਕਸਾਨ ’ਤੇ 154 ਦੌੜਾਂ ਬਣਾਈਆਂ ਜਿਸ ਦੇ ਜਵਾਬ ਵਿਚ ਦਿੱਲੀ ਦੀ ਟੀਮ ਨੇ 16.3 ਓਵਰਾਂ ਵਿਚ ਤਿੰਨ ਵਿਕਟਾਂ ਦੇ ਨੁਕਸਾਨ ’ਤੇ 156 ਦੌੜਾਂ ਬਣਾ ਕੇ ਮੈਚ ਜਿੱਤ ਲਿਆ। ਟੀਮ ਵਲੋਂ ਪ੍ਰਿਥਵੀ ਸ਼ਾਅ ਨੇ ਸਿਰਫ 41 ਗੇਂਦਾਂ ਵਿਚ 82 ਦੌੜਾਂ ਬਣਾ ਕੇ ਦਿੱਲੀ ਦੀ ਜਿੱਤ ਨੂੰ ਆਸਾਨ ਬਣਾਇਆ। ਇਸ ਤੋਂ ਪਹਿਲਾਂ ਕੋਲਕਾਤਾ ਵਲੋਂ ਸ਼ੁਭਮਨ ਗਿੱਲ ਨੇ 43 ਤੇ ਆਂਦਰੇ ਰਸਲ ਨੇ ਨਾਬਾਦ 45 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ।